ਪੰਜਾਬ ਪੋਸਟ/ਬਿਓਰੋ
ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਅੱਜ ਦੀ ਵੱਡੀ ਸੁਰਖੀ ਇਹ ਸਾਹਮਣੇ ਆਈ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਆਂਢੀ ਸੂਬੇ ਹਰਿਆਣਾ ਦੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਸਮੇਂ ਦੇ ਅੰਦਰ ਅੰਦਰ ਪੰਜਾਬ-ਹਰਿਆਣਾ ਹੱਦ ਉੱਤੇ ਪੈਂਦੇ ਸ਼ੰਭੂ ਬਾਰਡਰ ਨੂੰ ਖੋਲਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਸਾਰੇ ਬੈਰੀਕੇਡ ਹਟਾਏ ਜਾਣ। ਇਸ ਦੇ ਨਾਲ ਨਾਲ ਹਾਈਕੋਰਟ ਨੇ ਖਨੌਰੀ ਬਾਰਡਰ ’ਤੇ ਗੋਲੀ ਲੱਗਣ ਕਾਰਨ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਸਿੱਟ ਬਣਾਉਣ ਦਾ ਵੀ ਹੁਕਮ ਦੇ ਦਿੱਤਾ ਹੈ। ਹਾਈਕੋਰਟ ਨੇ ਰਾਹ ਖੋਲਣ ਸਬੰਧੀ ਇਹ ਹੁਕਮ ਇੱਕ ਜਨਹਿੱਤ ਪਟੀਸ਼ਨ ਸਬੰਧੀ ਸੁਣਵਾਈ ਕਰਦਿਆਂ ਦਿੱਤੇ। ਕਿਸਾਨ ਧਿਰਾਂ ਕੇਂਦਰ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਮੰਨੀਆਂ ਕਿਸਾਨੀ ਮੰਗਾਂ ਨੂੰ ਅਮਲ ਵਿੱਚ ਨਾ ਲਿਆਉਣ ਕਾਰਨ ਰੋਸ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ ਅਤੇ ਕਿਸਾਨਾਂ ਦਾ ਹੁਣ ਤੱਕ ਇਹੀ ਕਹਿਣਾ ਹੈ ਕਿ ਰਾਹ ਉਨਾਂ ਨੇ ਨਹੀਂ ਬਲਕਿ ਸਰਕਾਰ ਨੇ ਬੰਦ ਕੀਤੇ ਹਨ।
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਅੰਦਰ ਸ਼ੰਭੂ ਬਾਰਡਰ ਖੋਲਣ ਦਾ ਆਦੇਸ਼ ਦਿੱਤਾ

Published: