8.1 C
New York

ਚੰਡੀਗੜ੍ਹ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਨਾ ਵਧਣ ਉੱਤੇ ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਰਾਜਧਾਨੀ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਅਪਗਰੇਡ ਲੈਂਡਿੰਗ ਸਿਸਟਮ ਲੱਗਣ ਦੇ ਬਾਵਜੂਦ ਕੌਮਾਂਤਰੀ ਉਡਾਣਾਂ ਦੀ ਗਿਣਤੀ ਨਾ ਵਧਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਦੀ ਜਵਾਬਤਲਬੀ ਕੀਤੀ ਹੈ। ਅਦਾਲਤ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਨੂੰ ਪੁੱਛਿਆ ਹੈ ਕਿ ਚੰਡੀਗੜ੍ਹ ਦਾ ਹਵਾਈ ਅੱਡਾ ਕੌਮਾਂਤਰੀ ਹੈ ਅਤੇ ਇੱਥੋਂ ਰੋਜ਼ਾਨਾ ਦੋ ਕੌਮਾਂਤਰੀ ਹਵਾਈ ਉਡਾਣਾਂ ਚਲਦੀਆਂ ਹਨ ਜਦਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਘਰੇਲੂ ਹੈ ਪਰ ਉਥੋਂ 14 ਕੌਮਾਂਤਰੀ ਹਵਾਈ ਉਡਾਣਾਂ ਚਲਦੀਆਂ ਹਨ। ਬੈਂਚ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਰੋਜ਼ਾਨਾ ਕੌਮਾਂਤਰੀ ਉਡਾਣਾਂ ਦੇ ਸੀਮਤ ਸੰਪਰਕ ਨੂੰ ਮੰਦਭਾਗਾ ਦੱਸਦਿਆਂ ਸਕੱਤਰ ਨੂੰ ਇਸ ਸਬੰਧ ਵਿਚ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਬੈਂਚ ਨੇ ਸਪਸ਼ਟ ਕੀਤਾ ਕਿ ਜੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਇਕ ਮਹੀਨੇ ਅੰਦਰ ਹਲਫਨਾਮਾ ਦਾਇਰ ਨਹੀਂ ਕਰਦਾ ਤਾਂ ਇਸ ਦਾ ਸਕੱਤਰ ਅਗਲੀ ਸੁਣਵਾਈ ’ਤੇ ਖੁਦ ਨਿਜੀ ਤੌਰ ਉੱਤੇ ਹਾਜ਼ਰ ਹੋ ਕੇ ਸਥਿਤੀ ਸਪਸ਼ਟ ਕਰੇ।

Read News Paper

Related articles

spot_img

Recent articles

spot_img