9.9 C
New York

ਭਾਰਤੀ ਤੱਟ ਰੱਖਿਅਕ ਬਲ ਨੇ 5500 ਕਿੱਲੋ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੀਲੀ ਬਰਾਮਦਗੀ ਕੀਤੀ

Published:

Rate this post

ਅੰਡੇਮਾਨ/ਪੰਜਾਬ ਪੋਸਟ

ਭਾਰਤੀ ਤੱਟ ਰੱਖਿਅਕ ਬਲ (ਆਈ.ਸੀ.ਜੀ.) ਨੇ ਅੰਡੇਮਾਨ ਅਤੇ ਨਿਕੋਬਾਰ ਦੇ ਬੈਰਨ ਟਾਪੂ ਨੇੜੇ ਮੱਛੀ ਫੜਨ ਵਾਲੇ ਇਕ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਮੈਥਾਮਫੇਟਾਮਾਈਨ ਜ਼ਬਤ ਕੀਤੀ ਹੈ। ਇਹ ਫੋਰਸ ਵਲੋਂ ਕੀਤੀ ਗਈ ਹੁਣ ਤਕ ਦੀ ਸੱਭ ਤੋਂ ਵੱਡੀ ਬਰਾਮਦਗੀ ਹੈ। ਇਕ ਸੀਨੀਅਰ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਹੁਣ ਤਕ ਦੀ ਸੱਭ ਤੋਂ ਵੱਡੀ ਬਰਾਮਦਗੀ ਹੈ ਅਤੇ ਉਨਾਂ ਨੂੰ ਸ਼ੱਕ ਹੈ ਕਿ ਇਹ ਇੱਕ ਵੱਡੇ ਕੌਮਾਂਤਰੀ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਮਾਮਲਾ ਹੈ। ਮਿਆਂਮਾਰ ਦੇ ਰਹਿਣ ਵਾਲੇ ਜਹਾਜ਼ ਦੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਪਾਬੰਦੀਸ਼ੁਦਾ ਮੈਥਾਮਫੇਟਾਮਾਈਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੂੰ ਸ਼ੱਕ ਹੈ ਕਿ ਇਕ ਜਹਾਜ਼ ਤੋਂ ਜ਼ਬਤ ਕੀਤੀ ਗਈ ਪਾਬੰਦੀਸ਼ੁਦਾ ਮੈਥਾਮਫੇਟਾਮਾਈਨ ਡਰੱਗ ਨੂੰ ਥਾਈਲੈਂਡ ਲਿਜਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਜਹਾਜ਼ ਤੋਂ ਜ਼ਬਤ ਕੀਤੇ ਸੈਟੇਲਾਈਟ ਫੋਨਾਂ ਦੇ ਕਾਲ ਰੀਕਾਰਡਾਂ ਨੂੰ ਮੁੜ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Read News Paper

Related articles

spot_img

Recent articles

spot_img