ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਭਾਰਤ ਵਾਪਸੀ ਦਾ ਭੇਤ ਦੋ ਦਿਨ ਬਾਅਦ ਵੀ ਬਰਕਰਾਰ

Published:

Rate this post

ਲਾਹੌਰ/ਪੰਜਾਬ ਪੋਸਟ

ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਰਹੱਸ ਬਣਿਆ ਹੋਇਆ ਹੈ। ਹਾਲਾਂਕਿ ਪਾਕਿਸਤਾਨੀ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਇਹ ਖਬਰਾਂ ਤੇਜ਼ ਸਨ ਕਿ ਉਸ ਨੂੰ ਵਾਘਾ ਸਰਹੱਦ ਰਾਹੀਂ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ, ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਉਹ ਅਜੇ ਤੱਕ ਭਾਰਤੀ ਸਰਹੱਦ ‘ਤੇ ਨਹੀਂ ਪਹੁੰਚੀ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਉਸ ਦਾ ਵੀਜ਼ਾ ਖਤਮ ਹੋਣ ਤੋਂ ਬਾਅਦ ਉਸ ਨੂੰ ‘ਓਵਰਸਟੇ’ ਦੇ ਕੇਸ ਵਿੱਚ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਸੂਤਰਾਂ ਅਨੁਸਾਰ, ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲਿਆ ਸੀ ਤਾਂ ਜੋ ਉਸ ਨੂੰ ਵਾਘਾ ਬਾਰਡਰ ’ਤੇ ਬੀ ਐੱਸ ਐੱਫ ਦੇ ਹਵਾਲੇ ਕੀਤਾ ਜਾ ਸਕੇ ਪਰ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਇਨਕਾਰ ਕਰਦਿਆਂ ਦਲੀਲ ਦਿੱਤੀ ਹੈ ਕਿ ਉਸ ਦੀ ਜਾਨ ਨੂੰ ਭਾਰਤ ਵਿੱਚ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਸਰਬਜੀਤ ਕੌਰ ਨਵੰਬਰ 2025 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪਾਕਿਸਤਾਨ ਗਈ ਸੀ, ਪਰ ਉੱਥੇ ਪਹੁੰਚ ਕੇ ਉਸ ਨੇ ਇਸਲਾਮ ਕਬੂਲ ਕਰ ਲਿਆ ਅਤੇ ਲਾਹੌਰ ਦੇ ਇੱਕ ਵਿਅਕਤੀ ਨਾਸਿਰ ਹੂਸੈਨ ਨਾਲ ਨਿਕਾਹ ਕਰਵਾ ਕੇ ਆਪਣਾ ਨਾਂ ‘ਨੂਰ ਹੁਸੈਨ’ ਰੱਖ ਲਿਆ।

Read News Paper

Related articles

spot_img

Recent articles

spot_img