ਨਵੀਂ ਦਿੱਲੀ/ਪੰਜਾਬ ਪੋਸਟ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੂੰ ਇਕ ਰਿਪੋਰਟ ਰਾਹੀਂ ਦਸਿਆ ਗਿਆ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ ਆਈ ਹੈ। ਐਨ.ਜੀ.ਟੀ. ਨੇ ਇਸ ਤੋਂ ਪਹਿਲਾਂ ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ.) ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਰਾਜ ਦੇ ਅਧਿਕਾਰੀਆਂ ਤੋਂ ਨਿਯਮਤ ਰੀਪੋਰਟ ਮੰਗੀ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਸਾਲ ਵਿਚ ਲਗਭਗ 19.5 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾਣ ਦੀ ਉਮੀਦ ਹੈ। ਰੀਪੋਰਟ ਮੁਤਾਬਕ ਸਾਲ 2024 ’ਚ 62 ਲੱਖ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਪ੍ਰਬੰਧਨ ‘ਐਕਸ-ਸੀਟੂ’ ਤਰੀਕਿਆਂ ਨਾਲ ਕੀਤਾ ਗਿਆ।