(ਫਰੀਦਕੋਟ/ਪੰਜਾਬ ਪੋਸਟ)
ਬੀਤੇ ਦਿਨੀਂ ਫਰੀਦਕੋਟ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਹੁਣ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਦਾ ਦਾਖਲਾ ਹੋ ਗਿਆ ਹੈ। ਇਸ ਮਾਮਲੇ ਦੀ ਜਾਂਚ ਸਬੰਧੀ ਐਨ.ਆਈ.ਏ ਦੀ ਟੀਮ ਅੱਜ ਫ਼ਰੀਦਕੋਟ ਪਹੁੰਚੀ ਜਿੱਥੇ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਸਥਾਨਕ ਅਫ਼ਸਰ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ। ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਸਾਬਕਾ ਆਰਥਕ ਸਕੱਤਰ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਮਹੀਨੇ 9 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਦੋ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ‘ਚ ਹਾਲ ਹੀ ‘ਚ ਪੁਲਿਸ ਨੇ ਬਰਨਾਲਾ ਜ਼ਿਲ੍ਹੇ ਦੇ ਦੋ ਸ਼ੂਟਰਾਂ ਨਵਜੋਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਫਿਲਹਾਲ ਪੁਲਿਸ ਰਿਮਾਂਡ ‘ਤੇ ਹਨ।