ਕਾਠਮੰਡੂ/ਪੰਜਾਬ ਪੋਸਟ
ਅਮਰੀਕਾ ਵਿਚ ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁਧ ਸਖ਼ਤ ਕਾਰਵਾਈ ਵਿਚਕਾਰ 8 ਨੇਪਾਲੀ ਨਾਗਰਿਕਾਂ ਦੇ ਇਕ ਸਮੂਹ ਨੂੰ ਇੱਕ ਚਾਰਟਰਡ ਜਹਾਜ਼ ਰਾਹੀਂ ਕਾਠਮੰਡੂ ਵਾਪਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 27 ਨੇਪਾਲੀ ਨਾਗਰਿਕਾਂ ਨੂੰ ਅਮਰੀਕਾ ਤੋਂ ਪਹਿਲਾਂ ਹੀ ਡਿਪੋਰਟ ਕੀਤਾ ਜਾ ਚੁੱਕਾ ਹੈ। ਹਾਲਾਂਕਿ ਇਹ ਪਹਿਲੀ ਵਾਰ ਹੈ ਜਦੋਂ ਨੇਪਾਲੀ ਨਾਗਰਿਕਾਂ ਨੂੰ ਚਾਰਟਰਡ ਉਡਾਣ ਰਾਹੀਂ ਦੇਸ਼ ਨਿਕਾਲਾ ਦਿਤਾ ਗਿਆ ਹੈ। ਗ੍ਰਾਈਫ਼ੋਨ ਏਅਰ ਦਾ ਗਲਫ਼ਸਟਰੀਮ ਜਹਾਜ਼ ਅਲਬਾਨੀਆ ਤੋਂ ਹੁੰਦੇ ਹੋਏ ਸਾਊਥ ਹੈਂਪਸ਼ਾਇਰ ਤੋਂ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ।







