ਲਾਹੌਰ/ਪੰਜਾਬ ਪੋਸਟ
ਪਾਕਿਸਤਾਨ ਦੇ ਲਾਹੌਰ ਵਿੱਚ ਰਿਕਾਰਡ ਹਵਾ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿੱਚ ਲੋਕ ਹਸਪਤਾਲਾਂ ਅਤੇ ਪ੍ਰਾਈਵੇਟ ਕਲੀਨਿਕਾਂ ਵਿੱਚ ਪਹੁੰਚ ਰਹੇ ਹਨ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਲੋਕ ਮਾਸਕ ਪਹਿਨਣ ਅਤੇ ਧੂੰਏਂ ਨਾਲ ਸਬੰਧਤ ਹੋਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਇੱਕ ਪੂਰਨ ਤਾਲਾਬੰਦੀ ਲਗਾਇਆ ਜਾ ਸਕਦਾ ਹੈ। ਬੁੱਧਵਾਰ ਸਵੇਰੇ ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ। ਇੱਥੇ ਹਵਾ ਗੁਣਵੱਤਾ ਸੂਚਕ ਅੰਕ 1,100 ਤੋਂ ਵੱਧ ਦਰਜ ਕੀਤਾ ਗਿਆ ਸੀ। ਗੰਭੀਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਮੋਗ ਵਾਰ ਰੂਮ ਸਥਾਪਿਤ ਕੀਤਾ ਗਿਆ ਹੈ।






