ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।