ਚੰਡੀਗੜ੍ਹ/ਪੰਜਾਬ ਪੋਸਟ
ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ।
ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜ਼ਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ ‘ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ।