ਅਮਰੀਕਾ ਤੋਂ ਮੋੜੇ ਗਏ 116 ਭਾਰਤੀਆਂ ਨੂੰ ਲੈ ਕੇ ਦੂਜਾ ਜਹਾਜ਼ ਅੰਮ੍ਰਿਤਸਰ ਪਹੁੰਚਿਆ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 116 ਪਰਵਾਸੀ ਭਾਰਤੀਆਂ ਦੇ ਦੂਜੇ ਬੈਚ ਨੂੰ ਲੈ ਕੇ ਅਮਰੀਕਾ ਦਾ ਫੌਜੀ ਮਾਲਵਾਹਕ ਜਹਾਜ਼ ਦੇਰ ਰਾਤ 11:40 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਾ, ਜਿਸ ਵਿਚ 65 ਪੰਜਾਬੀ ਦੱਸੇ ਜਾਂਦੇ ਹਨ। ਡਿਪੋਰਟੀਜ਼ ਵਿਚ ਚਾਰ ਮਹਿਲਾਵਾਂ ਤੇ ਦੋ ਬੱਚੇ ਵੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਅਮਰੀਕਾ ਤੋਂ ਪਰਤੇ ਪੰਜਾਬੀ ਨੌਜਵਾਨਾਂ ਨਾਲ ਗੱਲਬਾਤ ਕੀਤੀ। ਡਿਪੋਰਟੀਜ਼ ਵਿਚੋਂ 65 ਪੰਜਾਬ, 33 ਹਰਿਆਣਾ, 8 ਗੁਜਰਾਤ, ਯੂਪੀ, ਗੋਆ, ਮਹਾਰਾਸ਼ਟਰ ਤੇ ਰਾਜਸਥਾਨ ਦੇ ਦੋ-ਦੋ ਜਦੋਂਕਿ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦਾ ਇਕ ਇਕ ਵਿਅਕਤੀ ਸ਼ਾਮਲ ਹੈ। ਸੂਤਰਾਂ ਮੁਤਾਬਕ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਵਿਚੋਂ ਬਹੁਤੇ 18 ਤੋਂ 30 ਸਾਲ ਦੀ ਉਮਰ ਦੇ ਹਨ। ਇਨ੍ਹਾਂ ਵਿਚ ਚਾਰ ਮਹਿਲਾਵਾਂ ਤੇ ਤਿੰਨ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਹਵਾਈ ਅੱਡੇ ਦੇ ਬਾਹਰ ਮੌਜੂਦ ਸਨ।

Read News Paper

Related articles

spot_img

Recent articles

spot_img