9.9 C
New York

ਸ਼੍ਰੋਮਣੀ ਕਮੇਟੀ ਵੱਲੋਂ ਭਾਜਪਾ ਆਗੂ ਜਗਮੋਹਨ ਰਾਜੂ ਨੂੰ ਹੜਤਾਲ ਦੀ ਇਜਾਜ਼ਤ ਨਹੀਂ ਦਿੱਤੀ ਗਈ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਭਾਜਪਾ ਆਗੂ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਸ਼੍ਰੋਮਣੀ ਕਮੇਟੀ ਨੇ ਜਵਾਬ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ‘ਅਸੀਂ ਆਪ ਦੀਆਂ ਮੰਗਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਪਰੰਤੂ ਸਿੱਖ ਸਿਧਾਂਤਾਂ ਤੇ ਰਵਾਇਤਾਂ ਅਨੁਸਾਰ ਇਸ ਲਈ ਵਰਤ ਰੱਖਣਾ ਠੀਕ ਨਹੀਂ’। ਸ਼੍ਰੋਮਣੀ ਕਮੇਟੀ ਨੇ ਆਪਣੇ ਲਿਖਤੀ ਜਵਾਬਾ ਵਿੱਚ ਕਿਹਾ ਹੈ ਕਿ ਰਾਜੂ ਵੱਲੋਂ ਜੋ ਮੰਗਾਂ ਪੰਜਾਬ ਸਰਕਾਰ ਪਾਸ ਉਠਾਈਆਂ ਹਨ ਉਨ੍ਹਾਂ ਨਾਲ ਓਹ ਪੂਰੀ ਤਰ੍ਹਾਂ ਸਹਿਮਤ ਹਨ, ਪਰੰਤੂ ਇਹ ਨੋਟ ਕੀਤਾ ਜਾਵੇ ਕਿ ਸਿੱਖ ਰਵਾਇਤ ਅਤੇ ਸਿਧਾਂਤ ਅਨੁਸਾਰ ਵਰਤ ਰੱਖਣਾ ਗੁਰਮਤਿ ਦੇ ਉਲਟ ਹੈ। ਇਸ ਲਈ ਸਿੱਖਾਂ ਦੇ ਕੇਂਦਰੀ ਧਾਰਮਕ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਜਿਹੀ ਕਾਰਵਾਈ ਦੀ ਇਜ਼ਾਜ਼ਤ ਨਹੀਂ ਦਿਤੀ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਘਰ ਵਿਖੇ ਇਕ ਸ਼ਰਧਾਲੂ ਸਿੱਖ ਵਜੋਂ ਅਰਦਾਸ ਬੇਨਤੀ ਕਰਨ ਲਈ ਜੇਕਰ ਰਾਜੂ ਆਉਣਾ ਚਾਹੁੰਦੇ ਹਨ ਤਾਂ ਉਨਾਂ ਦਾ ਸਵਾਗਤ ਹੈ ਅਤੇ ਰਹੇਗਾ।

Read News Paper

Related articles

spot_img

Recent articles

spot_img