8.4 C
New York

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕੀਤਾ : ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ

Published:

Rate this post

*ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਘਟਨਾਕ੍ਰਮ ਲਈ ਮੰਗੀ ਮੁਆਫੀ

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਨਾਮਨਜ਼ੂਰ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਅਤੇ ਜੇਕਰ ਉਨਾਂ ਅਸਤੀਫ਼ਾ ਪ੍ਰਵਾਨ ਕੀਤਾ ਤਾਂ ਬਾਕੀ ਸਿੰਘ ਸਾਹਿਬਾਨ ਵੀ ਅਸਤੀਫ਼ ਦੇ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ: ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂਆਂ ਦੇ ਇੱਕ ਵਫਦ ਨੇ ਅੱਜ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਮੁਆਫ਼ੀ ਮੰਗੀ ਹੈ। ਇਸ ਮੌਕੇ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਵੱਡਾ ਪੰਥਕ ਇਕੱਠ ਹੋਣ ਦੀ ਵੀ ਸੂਚਨਾ ਮਿਲੀ ਹੈ।

Read News Paper

Related articles

spot_img

Recent articles

spot_img