ਪੰਜਾਬ ਪੋਸਟ/ਬਿਓਰੋ
ਕਿਸਾਨ ਅੰਦੋਲਨ ਦੌਰਾਨ ਬੀਤੇ ਫਰਵਰੀ ਮਹੀਨੇ ਖਨੌਰੀ ਬਾਰਡਰ ਉੱਤੇ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਬਠਿੰਡਾ ਦੇ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਵੱਲੋਂ ਬਠਿੰਡਾ ਵਿਖੇ ਪੁਲਿਸ ਦੀ ਨੌਕਰੀ ਜੁਆਇਨ ਕਰ ਲਈ ਗਈ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ ਓੱਥੇ ਨਾਲ ਹੀ ਨਾਲ ਸ਼ੁਭਕਰਨ ਸਿੰਘ ਨੂੰ ਇਨਸਾਫ ਦੇਣ ਦੀ ਮੰਗ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਸ਼ੁਭਕਰਨ ਦੀ ਭੈਣ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਸੀ।