ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਗੈਰ-ਕਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ. ਏ. ਪੀ. ਏ.) ਤਹਿਤ ਮਾਮਲੇ ਵਿੱਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗਿ੍ਰਫਤਾਰੀ ਨੂੰ ‘ਗੈਰ-ਕਨੂੰਨੀ’ ਕਰਾਰ ਦਿੱਤਾ ਹੈ ਅਤੇ ਨਾਲ ਹੀ ਉਸ ਦੀ ਰਿਹਾਈ ਦਾ ਵੀ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਤਾਜ਼ਾ ਕਾਰਵਾਈ ਉਪਰੰਤ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐੱਫ. ਆਈ. ਆਰ. ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ’ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ, ਪਰ ਹੁਣ ਇਸ ਮਾਮਲੇ ਵਿੱਚ ਸਥਿਤੀ ਬਦਲ ਰਹੀ ਲੱਗਦੀ ਹੈ।
ਸੁਪਰੀਮ ਕੋਰਟ ਵੱਲੋਂ ਨਿਊਜ਼ ਕਲਿੱਕ ਦੇ ਸੰਸਥਾਪਕ ਦੇ ਮਾਮਲੇ ਵਿੱਚ ਹੋਇਆ ਵੱਡਾ ਫੈਸਲਾ

Published: