22.3 C
New York

ਪੇਂਡੂ ਵਿਕਾਸ ਫੰਡ ਬਾਰੇ ਪੰਜਾਬ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

Published:

Rate this post

ਦਿੱਲੀ/ਪੰਜਾਬ ਪੋਸਟ

ਦੇਸ਼ ਦੀ ਸਰਬਉੱਚੀ ਅਦਾਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗੀ, ਜਿਸ ਵਿੱਚ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ) ਦੇ ਬਕਾਏ ਦੇ ਰੂਪ ਵਿੱਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਤੀਹਰੇ ਬੈਂਚ ਅੱਗੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ ਪਰ ਇਸ ’ਤੇ ਸੁਣਵਾਈ ਨਹੀਂ ਹੋ ਸਕੀ। ਅਰਜ਼ੀ ’ਤੇ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜਵਾਬ ਦਾਖ਼ਲ ਕੀਤਾ ਜਾ ਸਕੇ। ਚੀਫ਼ ਜਸਟਿਸ ਨੇ ਕਿਹਾ ਕਿ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ ਪਰ ਕੇਂਦਰ ਸਰਕਾਰ ਨੂੰ ਫਿਲਹਾਲ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ। ਚੇਤੇ ਰਹੇ ਕਿ ਸੂਬਾ ਸਰਕਾਰ ਨੇ ਕੇਂਦਰ ਖ਼ਿਲਾਫ਼ ਅੰਤਰਿਮ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿਚ ਅੰਤਰਿਮ ਉਪਾਅ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

Read News Paper

Related articles

spot_img

Recent articles

spot_img