ਦਿੱਲੀ/ਪੰਜਾਬ ਪੋਸਟ
ਦੇਸ਼ ਅੰਦਰ ਸਾਇਬਰ ਸੁਰੱਖਿਆ ਖੇਤਰ ਨਾਲ ਜੁੜੀ ਵੱਡੀ ਸੂਚਨਾ ਇਹ ਸਾਹਮਣੇ ਆਈ ਕਿ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦਾ ਆਪਣਾ ਯੂਟਿਊਬ ਚੈੱਨਲ ਅੱਜ ਹੈਕ ਹੋ ਗਿਆ ਅਤੇ ਅਮਰੀਕੀ ਕੰਪਨੀ ਰਿਪਲ ਲੈਬਜ਼ ਕ੍ਰਿਪਟੋ ਕਰੰਸੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ ਹਾਲਾਂਕਿ ਓਸ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਵਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਟੈਲੀਕਾਸਟ ਲਈ ਯੂਟਿਊਬ ਚੈਨਲ ਦੀ ਵਰਤੋਂ ਕਰ ਰਹੀ ਹੈ। ਕੋਰਟ ਨੇ 2018 ਵਿੱਚ ਸੰਵਿਧਾਨਕ ਬੈਂਚ ਦੇ ਸਾਹਮਣੇ ਸਾਰੇ ਮਾਮਲਿਆਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦਾ ਫ਼ੈਸਲਾ ਕੀਤਾ ਸੀ। ਫਿਲਹਾਲ ਇਸ ਦੇ ਹੈਕ ਹੋਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।