ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਦੇ ਬਕਾਇਆ ਵਫਦ ਨੂੰ ਆਉਂਦੀ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ਦੀ ਬਕਾਇਦਾ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਦਾ ਇਹ ਜ਼ਿਲ੍ਹਾ ਪੱਧਰੀ ਸਮਾਗਮ ਹੈ। ਪੰਜਾਬ ਤੇ 19 ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਨੇ ਮਿਤੀ 15.10.2024 ਨੂੰ ਚੁਣੇ ਗਏ ਸਰਪੰਚਾਂ ਨੂੰ 08.11.2024 ਨੂੰ ਸਹੁੰ ਚੁਕਵਾਈ ਗਈ ਸੀ। ਇਨ੍ਹਾਂ ਹੀ ਜ਼ਿਲਿਆਂ ਦੇ ਪੰਚਾਂ ਨੂੰ ਮਿਤੀ 19.11.2024 ਨੂੰ ਜ਼ਿਲ੍ਹਾ ਪੱਧਰ ਉੱਤੇ ਸਹੁੰ ਚੁਕਵਾਈ ਜਾ ਚੁੱਕੀ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਜਿੱਥੇ ਜ਼ਿਮਨੀ ਚੋਣਾਂ ਹੋਈਆਂ ਸਨ ਉੱਥੋਂ ਦੇ ਸਰਪੰਚਾਂ ਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਣੀ ਹੈ। ਇਸ ਸਬੰਧੀ ਅਧਿਕਾਰਤ ਪੱਤਰ ਅੱਜ ਜਾਰੀ ਕਰ ਦਿੱਤਾ ਗਿਆ ਹੈ।