3.7 C
New York

ਅਮਰੀਕਾ ਭਾਰਤ ਵਿੱਚ ਭਾਈਵਾਲਾਂ ਨਾਲ ਆਪਣੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਤਸੁਕ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ

ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਭਾਰਤ ਵਿਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਕਿਹਾ ਕਿ ਉਹ ਉਥੇ ਕੋਈ ਚੋਣ ਨਿਗਰਾਨ ਨਹੀਂ ਭੇਜ ਰਿਹਾ, ਪਰ ਉਹ ਭਾਰਤ ਵਿੱਚ ਭਾਈਵਾਲਾਂ ਨਾਲ ਆਪਣੇ ਸਹਿਯੋਗ ਨੂੰ ਡੂੰਘਾ ਅਤੇ ਮਜ਼ਬੂਤ ਕਰਨ ਲਈ ਉਤਸੁਕ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ’ਚ ਕਿਹਾ, ‘ਮੈਨੂੰ ਪਤਾ ਨਹੀਂ ਕਿ ਅਮਰੀਕਾ ਨੇ ਕੋਈ ਨਿਗਰਾਨ ਭੇਜਿਆ ਹੈ। ਜਦੋਂ ਭਾਰਤ ਵਰਗੇ ਉੱਨਤ ਲੋਕਤੰਤਰ ਵਿੱਚ ਚੋਣਾਂ ਦੀ ਗੱਲ ਆਉਂਦੀ ਹੈ ਤਾਂ ਅਸੀਂ ਆਮ ਤੌਰ ’ਤੇ ਅਜਿਹਾ ਨਹੀਂ ਕਰਦੇ ਹਾਂ।’ ਉਨ੍ਹਾਂ ਕਿਹਾ,‘ ਅਸੀਂ ਨਿਸ਼ਚਿਤ ਤੌਰ ’ਤੇ ਭਾਰਤ ਵਿੱਚ ਆਪਣੇ ਭਾਈਵਾਲਾਂ ਨਾਲ ਆਪਣੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਅਤੇ ਮਜ਼ਬੂਤ ਕਰਨ ਦੀ ਉਮੀਦ ਰੱਖਦੇ ਹਾਂ।’’  ਭਾਰਤ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਸ਼ੁੱਕਰਵਾਰ ਨੂੰ ਦੇਸ਼ ਦੀਆਂ 102 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ।

Read News Paper

Related articles

spot_img

Recent articles

spot_img