ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੀ ਸਿਆਸਤ ਨਾਲ ਸਬੰਧਤ ਵੱਡੀ ਖ਼ਬਰ ਇਹ ਆ ਰਹੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਭਲਕੇ ਸੋਮਵਾਰ ਨੂੰ ਵੱਡੀ ਰੱਦੋਬਦਲ ਹੋਵੇਗੀ। ਬਹੁਤੀ ਸੰਭਾਵਨਾ ਸੋਮਵਾਰ ਨੂੰ ਹੀ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਕਰਵਾਏ ਜਾਣ ਦੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਇਸ ਰੱਦੋ ਬਦਲ ਵਿੱਚ ਕੁੱਝ ਮੌਜੂਦਾ 3-4 ਮੰਤਰੀਆਂ ਦੀ ਵਜ਼ਾਰਤ ਵਿੱਚੋਂ ਛੁੱਟੀ ਕਰਕੇ, ਉਨ੍ਹਾਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ, ਜਦੋਂਕਿ ਕੁੱਝ ਹੋਰ ਆਪ ਵਿਧਾਇਕਾਂ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਗਿਣਤੀ 5 ਦੇ ਕਰੀਬ ਹੋ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ, ਅੱਜ ਰਾਤ ਤੱਕ ਨਵੇਂ ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਨਵੇਂ ਚਿਹਰਿਆਂ ਵਿੱਚ ਜਲੰਧਰ ਪੱਛਮੀ ਤੋਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਦਾ ਨਾਮ ਵੀ ਚਰਚਾ ਵਿੱਚ ਹੈ ਜਿਨਾਂ ਬਾਰੇ ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨਾਲ ਗੱਲ ਪਹਿਲਾਂ ਹੀ ਸਾਂਝੀ ਕੀਤੀ ਹੋਈ ਹੈ।