3.7 C
New York

ਰੇਰਾ ਦੇ ਚੇਅਰਮੈਨੀ ਅਸਤੀਫ਼ੇ ਸਬੰਧੀ ਸੀਬੀਆਈ ਜਾਂਚ ਹੋਵੇ : ਮਜੀਠੀਆ

Published:

Rate this post

ਚੰਡੀਗੜ੍ਹ/ਬਿਓਰੋ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਸਤਿਆ ਗੋਪਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਤੋਂ ਕੀਤੀ ਗਈ ਪੁੱਛ-ਪੜਤਾਲ ਮਗਰੋਂ ਉਸ ਨੂੰ ਅਸਤੀਫਾ ਦੇਣ ਲਈ ਮਜ਼ਬੂਰ ਕੀਤਾ ਗਿਆ ਹੈ।

ਮਜੀਠੀਆ ਨੇ ਕਿਹਾ ਕਿ ਦਿੱਲੀ ਦਾ ਸਾਬਕਾ ਅਫਸਰਸ਼ਾਹ ਸਤਿਆ ਗੋਪਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਚਹੇਤਾ ਸੀ। ਉਨ੍ਹਾਂ ਸਤਿਆ ਗੋਪਾਲ ’ਤੇ ਕੇਜਰੀਵਾਲ ਲਈ ਮਨੀ ਕਲੈਕਸ਼ਨ ਏਜੰਟ ਵਜੋਂ ਕੰਮ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਲੋਨਾਈਨਜ਼ਰਾਂ ਅਤੇ ਬਿਲਡਰਾਂ ਨੇ ਇਸ ਦੀ ਸ਼ਿਕਾਇਤ ਵੀ ਕੀਤੀ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਸਤਿਆ ਗੋਪਾਲ ਦੀ ਯੋਗਤਾ ਕੀ ਹੈ, ਜੋ ਉਸ ਨੂੰ ਪੰਜਾਬ ਦੇ ਕਿਸੇ ਵੀ ਹੋਰ ਯੋਗ ਉਮੀਦਵਾਰਾਂ ਦੇ ਮੁਕਾਬਲੇ ਰੇਰਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।    

Read News Paper

Related articles

spot_img

Recent articles

spot_img