ਮੁੰਬਈ/ਪੰਜਾਬ ਪੋਸਟ
ਫਿਲਮ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਅਤੇ ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਸੰਦੇਸ਼ ਭੇਜਿਆ ਹੈ ਅਤੇ ਜਿਸ ਵਿੱਚ ਲਿਖਿਆ ਗਿਆ ਸੀ ਕਿ ਜੇਕਰ 2 ਕਰੋੜ ਰੁਪਏ ਨਹੀਂ ਮਿਲੇ ਤਾਂ ਸਲਮਾਨ ਖਾਨ ਨੂੰ ਮਾਰ ਦਿੱਤਾ ਜਾਵੇਗਾ ਹਾਲਾਂਕਿ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਧਮਕੀ ਕਿਸ ਨੇ ਦਿੱਤੀ ਹੈ। ਮੁੰਬਈ ਦੇ ਬਰੇਲੀ ਪੁਲਿਸ ਸਟੇਸ਼ਨ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਅਭਿਨੇਤਾ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਸਾਲ ਸਲਮਾਨ ਖਾਨ ਦੇ ਘਰ ਨੇੜੇ ਗੋਲੀਬਾਰੀ ਵੀ ਹੋਈ ਸੀ ਜਿਸ ਮਗਰੋਂ ਸਲਮਾਨ ਖਾਨ ਦੀ ਸੁਰੱਖਿਆ ਵਿੱਚ ਵਾਧਾ ਵੀ ਕੀਤਾ ਜਾ ਚੁੱਕਿਆ ਹੈ।