ਟੈਕਸਾਸ/ਪੰਜਾਬ ਪੋਸਟ
ਅਮਰੀਕਾ ਦੇ ਕੇਂਦਰੀ ਹਿੱਸੇ ਵਿੱਚ ਅਤੇ ਖਾਸਕਰ ਟੈਕਸਸ ਦੇ ਇਲਾਕੇ ਵਿੱਚ ਬੈਰਲ ਨਾਂਅ ਦੇ ਤੂਫਾਨ ਕਰਕੇ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਤੂਫਾਨ ਦੀ ਵਜ੍ਹਾ ਨਾਲ ਗਰਮੀ ਦੇ ਮੌਸਮ ਵਿੱਚ ਲੱਖਾਂ ਲੋਕਾਂ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪਿਆ। ਇਸ ਤੂਫਾਨ ਕਰਕੇ ਜਿੱਥੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਅਤੇ ਸੜਕਾਂ ਤਲਾਬ ਦਾ ਰੂਪ ਧਾਰਨ ਕਰ ਗਈਆਂ ਉੱਥੇ ਹੀ ਹੁਣ ਤੱਕ 8 ਲੋਕਾਂ ਦੀ ਜਾਨ ਜਾਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ। ਸਥਾਨਕ ਮੌਸਮ ਵਿਭਾਗ ਵੱਲੋਂ ਇਸ ਤੂਫਾਨ ਦੇ ਦੇਸ਼ ਦੇ ਕੇਂਦਰੀ ਹਿੱਸਿਆਂ ਵੱਲ ਤੁਰਨ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ।
ਅਮਰੀਕਾ ਦੇ ਟੈਕਸਸ ਵਿਖੇ “ਬੈਰਲ” ਤੂਫਾਨ ਕਰਕੇ ਜਨਜੀਵਨ ਪ੍ਰਭਾਵਿਤ; 8 ਲੋਕਾਂ ਦੀ ਜਾਨ ਵੀ ਗਈ
Published: