ਖਨੌਰੀ/ਪੰਜਾਬ ਪੋਸਟ
ਪੰਜਾਬ ਅਤੇ ਹਰਿਆਣੇ ਦੀ ਹੱਦ ‘ਤੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਐਲਾਨੇ ਗਏ ਤਾਜ਼ਾ ਪ੍ਰੋਗਰਾਮ ਤਹਿਤ ਅੱਜ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਅੱਜ ਦੇ ਇਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਨਾਲ ਨਾਲ ਦੱਖਣ ਭਾਰਤ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਹਮਾਇਤ ਦਿੱਤੀ ਜਾ ਰਹੀ ਹੈ। ਫਸਲਾਂ ਦੇ ਘੱਟੋ ਘੱਟ ਸਮੱਰਥਨ ਮੁੱਲ ਅਤੇ ਬਕਾਇਆ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।