ਕੈਨੇਡਾ ਦੀ ਟ੍ਰਾਂਸਪੋਰਟੇਸ਼ਨ ਏਜੰਸੀ ਨੇ ‘ਏਅਰ ਇੰਡੀਆ’ ਨੂੰ ਚਿਤਾਵਨੀ ਜਾਰੀ ਕੀਤੀ

Published:

Rate this post

ਓਟਾਵਾ/ਪੰਜਾਬ ਪੋਸਟ

ਕੈਨੇਡਾ ਦੀ ਟ੍ਰਾਂਸਪੋਰਟੇਸ਼ਨ ਏਜੰਸੀ ਨੇ ‘ਏਅਰ ਇੰਡੀਆ’ ਏਅਰਲਾਈਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਨੇ ਸ਼ਰਾਬ ਦੇ ਸੇਵਨ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਉਸ ਨੂੰ ਆਪਣੀ ਉਡਾਣ ਦੇ ਅਧਿਕਾਰ ਗੁਆਉਣੇ ਪੈ ਸਕਦੇ ਹਨ। ਟਰਾਂਸਪੋਰਟ ਕੈਨੇਡਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਘਟਨਾ 23 ਦਸੰਬਰ ਨੂੰ ਵਾਪਰੀ ਸੀ ਅਤੇ ਉਹ ਉਚਿਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਏਅਰ ਇੰਡੀਆ ਅਤੇ ਭਾਰਤੀ ਹਵਾਬਾਜ਼ੀ ਅਧਿਕਾਰੀਆਂ ਨਾਲ ਸੰਪਰਕ ਕਰੇਗਾ। ਰਾਇਲ ਕੈਨੇਡੀਅਨ ਮਾਊਂਟਡ ਪੁਲੀਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਏਅਰਲਾਈਨ ਦੇ ਇੱਕ ਕਰੂ ਮੈਂਬਰ ਬਾਰੇ ਮਿਲੀ ਚਿੰਤਾਜਨਕ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ। ਦਰਅਸਲ, ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ‘ਤੇ ਏਅਰ ਇੰਡੀਆ ਦੇ ਇੱਕ ਪਾਇਲਟ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਉਡਾਣ ਦੀ ਤਿਆਰੀ ਕਰ ਰਿਹਾ ਸੀ।ਪੁਲੀਸ ਮੁਤਾਬਕ ਜਾਂਚ ਜਾਰੀ ਹੈ ਅਤੇ ਫਿਲਹਾਲ ਹੋਰ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ। ਹਵਾਈ ਅੱਡੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਾਇਲਟ ਵੈਨਕੂਵਰ ਤੋਂ ਦਿੱਲੀ ਜਾਣ ਵਾਲੀ ਰੋਜ਼ਾਨਾ ਉਡਾਣ ਦੀ ਤਿਆਰੀ ਕਰ ਰਿਹਾ ਸੀ, ਜੋ ਕਿ ਕਈ ਘੰਟੇ ਦੀ ਦੇਰੀ ਤੋਂ ਬਾਅਦ ਸੁਰੱਖਿਅਤ ਰਵਾਨਾ ਹੋਈ।

Read News Paper

Related articles

spot_img

Recent articles

spot_img