ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮਗਰੋਂ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12.30 ਵਜੇ ਤਕ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੁਰਾਂ ਵੱਲੋਂ ਡਾ. ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਇਸ ਸਬੰਧੀ ਬਕਾਇਦਾ ਆਪਣੇ ਵੱਲੋਂ ਇੱਕ ਮਤਾ ਭੇਜੇ।