ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਫਿਰ ਕੀਤੀ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਇਹ ਪ੍ਰਸਤਾਵ ਉਸ ਸਮੇਂ ਆਇਆ ਹੈ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਅਸਤੀਫ਼ਾ ਦਿੱਤਾ ਹੈ। ਟਰੰਪ ਨੇ ਕਿਹਾ ਕਿ ਕੈਨੇਡਾ ਦੇ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਅਮਰੀਕਾ ਦੇ ਨਾਲ ਮਿਲਦੇ ਦੇਖਣਾ ਚਾਹੁੰਦੇ ਹਨ। ਟਰੰਪ ਨੇ ਕਿਹਾ ਕਿ ਅਮਰੀਕਾ ਵੱਡੇ ਵਪਾਰਕ ਘਾਟੇ ਤੇ ਸਬਸਿਡੀਆਂ ਦਾ ਬੋਝ ਉਠਾਉਣ ਦੇ ਯੋਗ ਨਹੀਂ ਹੈ। ਉਹ ਮੰਨਦੇ ਹਨ ਕਿ ਕੈਨੇਡਾ ਨੂੰ ਆਪਣਾ ਆਤਮ-ਸਮਰਥਨ ਕਾਇਮ ਰੱਖਣ ਲਈ ਇਹ ਕਦਮ ਲੈਣਾ ਚਾਹੀਦਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਟਰੁਥ ਸੋਸ਼ਲ’ ਉੱਤੇ ਟਰੰਪ ਨੇ ਦਾਅਵਾ ਕੀਤਾ ਕਿ ਜਸਟਿਨ ਟਰੂਡੋ ਨੇ ਇਨ੍ਹਾਂ ਹੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ।
ਉਨ੍ਹਾਂ ਕਿਹਾ, “ਜੇ ਕੈਨੇਡਾ ਅਮਰੀਕਾ ਨਾਲ ਜੁੜਦਾ ਹੈ ਤਾਂ ਦੋਨਾਂ ਦੇਸ਼ਾਂ ਲਈ ਵੱਡੇ ਫਾਇਦੇ ਹੋਣਗੇ। ਟੈਕਸ ਘਟ ਜਾਣਗੇ, ਸੁਰੱਖਿਆ ਵਧੇਗੀ ਅਤੇ ਰੂਸ ਤੇ ਚੀਨ ਦੇ ਖਤਰੇ ਤੋਂ ਪੂਰੀ ਤਰ੍ਹਾਂ ਬਚਾਅ ਹੋਵੇਗਾ।” ਟਰੰਪ ਨੇ ਦਾਅਵਾ ਕੀਤਾ ਕਿ ਇਸ ਸਾਂਝ ਨਾਲ ਦੋਨਾਂ ਦੇਸ਼ ਇਕ ਮਹਾਨ ਰਾਜ ਬਣ ਸਕਦੇ ਹਨ। ਦੂਜੇ ਪਾਸੇ, ਕੈਨੇਡਾ ਨੇ ਟਰੰਪ ਦੀ ਇਸ ਪੇਸ਼ਕਸ਼ ਉੱਤੇ ਅਜੇ ਤਕ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਟਰੰਪ ਪਿਛਲੇ ਕਾਰਜਕਾਲ ਵਿੱਚ ਵੀ ਕੈਨੇਡਾ ਨੂੰ ਅਮਰੀਕਾ ਵਿੱਚ ਸ਼ਾਮਲ ਕਰਨ ਦੇ ਇੱਛੁਕ ਰਹੇ ਹਨ। ਉਹ ਕਈ ਵਾਰ ਟਰੂਡੋ ਨਾਲ ਆਪਣੇ ਮਤਭੇਦਾਂ ਨੂੰ ਲੋਕਾਂ ਸਾਹਮਣੇ ਰੱਖ ਚੁੱਕੇ ਹਨ।

Read News Paper

Related articles

spot_img

Recent articles

spot_img