ਸ਼ੀ ਜਿਨਪਿੰਗ ਨਾਲ ਮਿਲਣ ਮਗਰੋਂ ਟਰੰਪ ਨੇ ਵਪਾਰ ਸਮਝੌਤਾ ਹੋਣ ਬਾਰੇ ਕੀਤਾ ਵੱਡਾ ਦਾਅਵਾ

Published:

Rate this post

ਸਿਓਲ/ਪੰਜਾਬ ਪੋਸਟ

ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਮਗਰੋਂ ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਟੈਰਿਫਾਂ ਵਿਚ ਕਟੌਤੀ ਲਈ ਚੀਨ ਨਾਲ ਇੱਕ ਸਮਝੌਤਾ ਕੀਤਾ ਹੈ। ਅਮਰੀਕੀ ਸਦਰ ਨੇ ਕਿਹਾ ਕਿ ਇਸ ਦੇ ਬਦਲੇ ਵਿੱਚ ਪੇਈਚਿੰਗ ਅਮਰੀਕੀ ਸੋਇਆਬੀਨ ਦੀ ਖਰੀਦਦਾਰੀ ਮੁੜ ਸ਼ੁਰੂ ਕਰੇਗਾ, ਦੁਰਲੱਭ ਧਰਤੀ ਖਣਿਜਾਂ ਦੀ ਬਰਾਮਦ ਨੂੰ ਜਾਰੀ ਰੱਖੇਗਾ ਅਤੇ ਫੈਂਟਾਨਿਲ ਦੇ ਗੈਰਕਾਨੂੰਨੀ ਵਪਾਰ ਖਿਲਾਫ਼ ਕਾਰਵਾਈ ਕਰੇਗਾ। ਸੂਤਰਾਂ ਮੁਤਾਬਕ ਸਮਝੌਤੇ ਤਹਿਤ ਚੀਨੀ ਦਰਾਮਦਾਂ ’ਤੇ ਲੱਗਦੇ 57 ਫੀਸਦ ਟੈਰਿਫ ਵਿਚ ਦਸ ਫੀਸਦ ਦੀ ਕਟੌਤੀ ਕੀਤੀ ਜਾਵੇਗੀ। ਦੋਵਾਂ ਆਗੂਆਂ ਦਰਮਿਆਨ ਨੇ ਬੈਠਕ ਦੌਰਾਨ ਟੈਰਿਫ਼, ਕੰਪਿਊਟਰ ਚਿੱਪ, ਦੁਰਲੱਭ ਧਰਤੀ ਖਣਿਜਾਂ ਤੇ ਟਕਰਾਅ ਵਾਲੇ ਹੋਰਨਾਂ ਮੁੱਦਿਆਂ ’ਤੇ ਚਰਚਾ ਕੀਤੀ। ਸ਼ੀ ਜਿਨਪਿੰਗ ਨਾਲ ਮੁਲਕਾਤ ਮਗਰੋਂ ਡੋਨਾਲਡ ਟਰੰਪ ਆਪਣੇ ਏਸ਼ੀਆ ਦੌਰੇ ਨੂੰ ਮੁਕੰਮਲ ਕਰਦੇ ਹੋਏ ਵਾਸ਼ਿੰਗਟਨ ਲਈ ਰਵਾਨਾ ਹੋ ਗਏ ਹਨ।

Read News Paper

Related articles

spot_img

Recent articles

spot_img