ਟਰੰਪ ਨੇ ਭਾਰਤ-ਪਾਕਿ ਟਕਰਾਅ ਰੋਕਣ ਦਾ ਇੱਕ ਵਾਰ ਫੇਰ ਦਾਅਵਾ ਕੀਤਾ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਨ੍ਹਾਂ ਨੇ ਟਕਰਾਅ ਨਾ ਰੋਕਿਆ ਤਾਂ ਉਹ ਦੋਵਾਂ ‘ਤੇ 200 ਫੀਸਦੀ ਟੈਕਸ ਲਗਾ ਦੇਣਗੇ। ਉਨ੍ਹਾਂ ਨੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਦੇਸ਼ਾਂ ਵਿਚਾਲੇ ਜੰਗ ਰੋਕੀ ਸੀ। ਵਾਸ਼ਿੰਗਟਨ ਵਿੱਚ ‘ਬੋਰਡ ਆਫ਼ ਪੀਸ’ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਇਹ ਦਾਅਵਾ ਦੁਹਰਾਇਆ ਕਿ ਉਨ੍ਹਾਂ ਨੇ ਵ੍ਹਾਈਟ ਹਾਊਸ ਵਿੱਚ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੇ ਅੰਦਰ ਅੱਠ ਜੰਗਾਂ ਨੂੰ ਰੋਕਿਆ ਹੈ। ਇਸ ਦਰਮਿਆਨ, ਭਾਰਤ ਨੇ ਕਿਸੇ ਵੀ ਤੀਜੀ ਧਿਰ ਦੀ ਦਖਲਅੰਦਾਜ਼ੀ ਤੋਂ ਲਗਾਤਾਰ ਇਨਕਾਰ ਹੀ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਰੰਪ ਦੀ ਅਗਵਾਈ ਵਾਲੀ ਸੰਸਥਾ ਵਿੱਚ ਸ਼ਾਮਲ ਹੋਣ ਵਾਲੇ ਹੋਰ ਦੇਸ਼ਾਂ ਦੇ ਨੇਤਾਵਾਂ ਦੇ ਨਾਲ ਇਸ ਸਮਾਗਮ ਵਿੱਚ ਹਿੱਸਾ ਲਿਆ।

Read News Paper

Related articles

spot_img

Recent articles

spot_img