ਟਰੰਪ ਵੱਲੋਂ ਭਾਰਤ ਅਤੇ ਚੀਨ ਸਣੇ ਕਈ ਮੁਲਕਾਂ ‘ਤੇ 500% ਟੈਰਿਫ ਲਾਉਣ ਦੀ ਤਿਆਰੀ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਤੋਂ ਤੇਲ ਖ਼ਰੀਦਣ ਵਾਲੇ ਮੁਲਕਾਂ ਖ਼ਿਲਾਫ਼ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਬਿੱਲ ਦਾ ਜ਼ਿਕਰ ਕੀਤਾ ਹੈ, ਜਿਸ ਨਾਲ ਭਾਰਤ ਅਤੇ ਚੀਨ ਸਮੇਤ ਹੋਰ ਮੁਲਕਾਂ ’ਤੇ 500 ਫ਼ੀਸਦੀ ਤੱਕ ਟੈਰਿਫ ਲੱਗ ਸਕਦਾ ਹੈ। ਅਮਰੀਕੀ ਸੈਨੇਟਰਾਂ ਲਿੰਡਸੇ ਗ੍ਰਾਹਮ ਅਤੇ ਬਲੂਮੈਂਥਲ ਸਮੇਤ ਕਈ ਹੋਰਾਂ ਨੇ ‘ਸੈਂਕਸ਼ਨਿੰਗ ਰਸ਼ੀਆ ਐਕਟ 2025’ ਪੇਸ਼ ਕੀਤਾ ਹੈ, ਜਿਸ ’ਤੇ ਅਗਲੇ ਹਫ਼ਤੇ ਵੋਟਿੰਗ ਹੋ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ, ਜੇ ਅਮਰੀਕੀ ਸੰਸਦ ਵਿਚ ਇਹ ਬਿੱਲ ਪਾਸ ਹੋ ਗਿਆ ਤਾਂ ਅਮਰੀਕਾ ਨੂੰ ਰੂਸ ਤੋਂ ਤੇਲ ਖ਼ਰੀਦਣ ਵਾਲੇ ਮੁਲਕਾਂ ’ਤੇ ਹੋਰ ਟੈਕਸ ਲਾਉਣ ਦੀ ਖੁੱਲ੍ਹ ਮਿਲ ਜਾਵੇਗੀ। ਭਾਰਤ ਵੱਲੋਂ ਰੂਸੀ ਤੇਲ ਖ਼ਰੀਦਣ ਕਾਰਨ ਟਰੰਪ ਨੇ ਪਹਿਲਾਂ ਹੀ 25 ਫ਼ੀਸਦ ਜੁਰਮਾਨੇ ਸਮੇਤ 50 ਫ਼ੀਸਦੀ ਟੈਰਿਫ ਲਾਇਆ ਹੋਇਆ ਹੈ। ਅਮਰੀਕਾ ਦਾ ਮੰਨਣਾ ਹੈ ਕਿ ਤੇਲ ਖ਼ਰੀਦਣ ਕਾਰਨ ਰੂਸ ਨੂੰ ਯੂਕਰੇਨ ਖ਼ਿਲਾਫ਼ ਜੰਗ ਲੜਨ ਵਿਚ ਮਦਦ ਮਿਲ ਰਹੀ ਹੈ। ਬਿੱਲ ਜ਼ਰੀਏ ਰੂਸ ਦੇ ਊਰਜਾ, ਬੈਂਕਿੰਗ ਅਤੇ ਰੱਖਿਆ ਖੇਤਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਬਿੱਲ ਵਿਚ ਇਨ੍ਹਾਂ ਖੇਤਰ ਨਾਲ ਸਬੰਧਤ ਰੂਸੀ ਕੰਪਨੀਆਂ ’ਤੇ ਸਖ਼ਤ ਪਾਬੰਦੀਆਂ ਲਾਉਣ ਦਾ ਪ੍ਰਸਤਾਵ ਵੀ ਹੈ।

Read News Paper

Related articles

spot_img

Recent articles

spot_img