ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਟਰੰਪ ਨੇ 25% ਟੈਰਿਫ ਲਾਉਣ ਦੀ ਚੇਤਾਵਨੀ ਦਿੱਤੀ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਇਰਾਨ ਨਾਲ ਲਗਾਤਾਰ ਵਧਦੇ ਤਣਾਅ ਦਰਮਿਆਨ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਕੋਈ ਵੀ ਦੇਸ਼ ਇਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ’ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦੱਸਿਆ ਕਿ ਜੋ ਵੀ ਦੇਸ਼ ਇਰਾਨ ਨਾਲ ਵਪਾਰ ਕਰੇਗਾ, ਉਸ ’ਤੇ ਅਮਰੀਕਾ ਨਾਲ ਵਪਾਰ ਕਰਨ ’ਤੇ 25 ਫੀਸਦੀ ਟੈਰਿਫ ਲਾਇਆ ਜਾਵੇਗਾ। ਦੂਜੇ ਪਾਸੇ ਵਾਈਟ ਹਾਊਸ ਵਲੋਂ ਇਸ ਟੈਕਸ ਸਬੰਧੀ ਕੋਈ ਦਸਤਾਵੇਜ਼ ਜਾਰੀ ਨਹੀਂ ਕੀਤਾ ਗਿਆ। ਇਹ ਫੈਸਲਾ ਉਸ ਵੇਲੇ ਕੀਤਾ ਗਿਆ ਹੈ ਜਦੋਂ ਇਰਾਨ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ ਹਨ ਤੇ ਲੋਕਾਂ ਦਾ ਗੁੱਸਾ ਸਰਕਾਰ ਖ਼ਿਲਾਫ਼ ਵਧਦਾ ਹੀ ਜਾ ਰਿਹਾ ਹੈ। ਇਸ ਵੇਲੇ ਇਰਾਨ ਨਾਲ ਮੁੱਖ ਤੌਰ ’ਤੇ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਵਪਾਰ ਕਰ ਰਹੇ ਹਨ। ਡੋਨਾਲਡ ਟਰੰਪ ਨੇ ਇੱਕ ਦਿਨ ਪਹਿਲਾਂ ਇਹ ਵੀ ਕਿਹਾ ਸੀ ਕਿ ਪ੍ਰਦਰਸ਼ਨਕਾਰੀਆਂ ਖਿਲਾਫ਼ ਹਿੰਸਕ ਕਾਰਵਾਈ ਨੂੰ ਲੈ ਕੇ ਇਰਾਨ ’ਤੇ ਹਮਲਾ ਕਰਨ ਦੀ ਧਮਕੀ ਦੇਣ ਤੋਂ ਬਾਅਦ ਤਹਿਰਾਨ ਵਾਸ਼ਿੰਗਟਨ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ।

Read News Paper

Related articles

spot_img

Recent articles

spot_img