ਕਿਊਬਕ/ਪੰਜਾਬ ਪੋਸਟ
ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ’ਤੇ ਪਾਬੰਦੀ ਦੀ ਗੱਲ ਮੁੜ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਦਾ ਵਿਰੋਧ ਹੋਣ ਲੱਗਿਆ ਹੈ। ਕਿਊਬਕ ਸੂਬੇ ’ਚ ਜੂਨ 2019 ’ਚ ਪਾਸ ਕੀਤੇ ਗਏ ਵਿਵਾਦਤ ਕਾਨੂੰਨ ‘ਬਿੱਲ 21’ ਵਿੱਚ ਜੱਜਾਂ, ਪੁਲੀਸ ਅਧਿਕਾਰੀਆਂ, ਅਧਿਆਪਕਾਂ ਅਤੇ ਹੋਰ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ ਨੂੰ ਕੰਮ ਸਮੇਂ ਕਿਰਪਾਨ, ਦਸਤਾਰ ਜਾਂ ਹਿਜਾਬ ਜਿਹੇ ਧਾਰਮਿਕ ਚਿੰਨ੍ਹ ਧਾਰਨ ਕਰਨ ’ਤੇ ਪਾਬੰਦੀ ਲਾਈ ਗਈ ਹੈ। ਇਸ ਸਾਲ ਫਰਵਰੀ ’ਚ ਕਿਊਬਕ ਕੋਰਟ ਆਫ਼ ਅਪੀਲ ਨੇ ਵਿਵਾਦਤ ਕਾਨੂੰਨ ਬਹਾਲ ਰੱਖਣ ਦੇ ਹੁਕਮ ਸੁਣਾਏ ਸਨ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਇਸ ਮੁੱਦੇ ਉੱਤੇ ਵਿਰੋਧ ਦੀ ਆਵਾਜ਼ ਉਠਾਈ ਹੈ ਅਤੇ ਉਨ੍ਹਾਂ ਇਸ ਗੱਲ ’ਤੇ ਹੈਰਾਨੀ ਪ੍ਰਗਟਾਈ ਹੈ ਕਿ ਕੈਨੇਡਾ ਦੀ ਸੰਸਦ ’ਚ ਸਿੱਖ ਮੈਂਬਰਾਂ ਨੇ ਹਾਲੇ ਤੱਕ ਇਹ ਮੁੱਦਾ ਕਿਉਂ ਨਹੀਂ ਚੁੱਕਿਆ।
ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ਉੱਤੇ ਦਸਤਾਰ ਉੱਤੇ ਪਾਬੰਦੀ ਦਾ ਮਾਮਲਾ ਮੁੜ ਸਾਹਮਣੇ ਆਇਆ

Published: