ਲੁਧਿਆਣਾ/ਪੰਜਾਬ ਪੋਸਟ
ਲੁਧਿਆਣੇ ਵਿੱਚ ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ’ਚ ਪੁਲਿਸ ਵੱਲੋਂ ਜ਼ਿਲਾ ਫਤਹਿਗੜ ਸਾਹਿਬ ਤੋਂ 2 ਨਿਹੰਗ ਸਿੰਘਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲੀਸ ਪਾਰਟੀ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ ਤਾਂ ਤਿੰਨ ਵਿੱਚੋਂ ਦੋ ਮੁਲਜ਼ਮ ਫੜੇ ਗਏ, ਜਿਨਾਂ ਨੂੰ ਜ਼ਿਲਾ ਫਤਿਹਗੜ ਸਾਹਿਬ ਨੇੜੇ ਘੇਰਾਬੰਦੀ ਕਰਕੇ ਕਾਬੂ ਕੀਤਾ ਗਿਆ। ਇਸ ਦਰਮਿਆਨ, ਪੀੜਤ ਦੀ ਐਕਟਿਵਾ ਵੀ ਬਰਾਮਦ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਲੁਧਿਆਣਾ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਸਾਹਮਣੇ ਆਇਆ ਹੈ ਕਿ ਹਮਲਾਵਰ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਸਨ, ਜਿਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਸ਼ਿਵ ਸੈਨਾ ਆਗੂ ’ਤੇ ਹਮਲਾ ਕੀਤਾ।
ਲੁਧਿਆਣੇ ਵਿੱਚ ਸ਼ਿਵ ਸੈਨਾ ਆਗੂ ’ਤੇ ਹੋਏ ਹਮਲੇ ਦੇ ਮਾਮਲੇ ’ਚ ਦੋ ਜਣੇ ਗਿ੍ਫਤਾਰ

Published: