ਕਿਏਵ/ਪੰਜਾਬ ਪੋਸਟ
ਇੱਕ ਵੱਡਾ ਖੁਲਾਸਾ ਇਸ ਗੱਲ ਦਾ ਹੋਇਆ ਹੈ ਕਿ ਭਾਰਤ ਦੇ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖ਼ਿਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਅਤੇ ਯੂਰਪੀ ਅਧਿਕਾਰੀਆਂ ਅਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ। ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖ਼ਿਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਭਾਰਤੀ ਅਤੇ ਰੂਸੀ ਰੱਖਿਆ ਮੰਤਰਾਲਿਆਂ ਨੇ ਇਸ ਸਬੰਧੀ ਫਿਲਹਾਲ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ।
ਹੋਇਆ ਨਵਾਂ ਕੌਮਾਂਤਰੀ ਖੁਲਾਸਾ: ਭਾਰਤ ਵਿੱਚ ਬਣੇ ਹਥਿਆਰ ਯੂਰਪੀ ਗਾਹਕਾਂ ਨੇ ਅੱਗੇ ਯੂਕਰੇਨ ਨੂੰ ਭੇਜੇ

Published: