ਰਿਆਧ/ਪੰਜਾਬ ਪੋਸਟ
ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਸਥਿਤ ਅਮਰੀਕੀ ਦੂਤਾਵਾਸ ਅੱਜ ਸਵੇਰੇ ਦੋ ਡਰੋਨ ਹਮਲਿਆਂ ਦਾ ਨਿਸ਼ਾਨਾ ਬਣਿਆ। ਸਾਊਦੀ ਰੱਖਿਆ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਹਮਲੇ ਕਾਰਨ ਦੂਤਾਵਾਸ ਦੀ ਇਮਾਰਤ ਵਿੱਚ ਮਾਮੂਲੀ ਅੱਗ ਲੱਗ ਗਈ ਅਤੇ ਕੁਝ ਮਾਲੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਨਾਲ, ਇਹ ਹਮਲਾ ਸਵੇਰ ਦੇ ਵੇਲੇ ਹੋਇਆ ਜਦੋਂ ਇਮਾਰਤ ਖਾਲੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਆਧ ਦੇ ਡਿਪਲੋਮੈਟਿਕ ਕੁਆਰਟਰ ਉੱਪਰ ਕਾਲੇ ਧੂੰਏਂ ਦੇ ਬੱਦਲ ਦੇਖੇ ਗਏ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਅਮਰੀਕੀ ਦੂਤਾਵਾਸ ’ਤੇ ਹੋਏ ਡਰੋਨ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਰਾਨ ਨੂੰ ਸਿੱਧੀ ਚੇਤਾਵਨੀ ਦਿੱਤੀ ਅਤੇ ਜਵਾਬੀ ਕਾਰਵਾਈ ਦੇ ਸੰਕੇਤ ਦਿੰਦਿਆਂ ਕਿਹਾ, ‘ਤੁਹਾਨੂੰ ਜਲਦੀ ਹੀ ਇਸ ਬਾਰੇ ਪਤਾ ਲੱਗ ਜਾਵੇਗਾ’।
ਰਿਆਧ ਵਿਖੇ ਅਮਰੀਕੀ ਦੂਤਾਵਾਸ ਨੂੰ ਦੋ ਡਰੋਨ ਹਮਲਿਆਂ ਨਾਲ ਨਿਸ਼ਾਨਾ ਬਣਾਇਆ ਗਿਆ

Published:






