ਨਵੀਂ ਦਿੱਲੀ/ਪੰਜਾਬ ਪੋਸਟ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਪੁਲੀਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ। ਮਾਲੀਵਾਲ ਵੱਲੋਂ ਤੀਸ ਹਜ਼ਾਰੀ ਅਦਾਲਤ ’ਚ ਬਿਆਨ ਦਰਜ ਕਰਵਾਏ ਜਾਣ ਦੇ ਇਕ ਦਿਨ ਬਾਅਦ ਪੁਲੀਸ ਨੇ ਇਹ ਕਾਰਵਾਈ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਿਭਵ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਗਿ੍ਰਫ਼ਤਾਰ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਵਿਭਵ, ਕੇਜਰੀਵਾਲ ਨੂੰ ਮਿਲਣ ਲਈ ਸਵੇਰੇ ਉਨ੍ਹਾਂ ਦੀ ਰਿਹਾਇਸ਼ ’ਤੇ ਗਿਆ ਸੀ। ਪੁਲੀਸ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੁਰੱਖਿਆ ਮੁਲਾਜ਼ਮਾਂ ਅਤੇ ਹੋਰ ਅਮਲੇ ਸਮੇਤ 10 ਵਿਅਕਤੀਆਂ ਦੇ ਬਿਆਨ ਦਰਜ ਕੀਤੇ ਸਨ ਜੋ 13 ਮਈ ਨੂੰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਸਮੇਂ ਹਾਜ਼ਰ ਸਨ। ਇਸ ਤੋਂ ਪਹਿਲਾਂ ਵਿਭਵ ਕੁਮਾਰ ਨੇ ਪੁਲੀਸ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਜਾਂਚ ’ਚ ਸਹਿਯੋਗ ਕਰਨ ਲਈ ਤਿਆਰ ਹੈ ਪਰ ਪੁਲੀਸ ਨੂੰ ਉਸ ਵੱਲੋਂ ਮਾਲੀਵਾਲ ਖ਼ਿਲਾਫ਼ ਦਿੱਤੀ ਗਈ ਸ਼ਿਕਾਇਤ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਵਿਭਵ ਕੁਮਾਰ ਨੂੰ ਕੇਜਰੀਵਾਲ ਦੀ ਰਿਹਾਇਸ਼ ਤੋਂ ਕੀਤਾ ਗਿ੍ਰਫ਼ਤਾਰ

Published: