ਨਵੀਂ ਦਿੱਲੀ/ਪੰਜਾਬ ਪੋਸਟ
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਭਾਰਤ-ਪਾਕਿਸਤਾਨ ਦੇ ਮਸਲੇ ਉੱਤੇ ਸੰਸਦੀ ਕਮੇਟੀ ਨਾਲ ਗੱਲਬਾਤ ਕੀਤੀ ਹੈ ਅਤੇ ਦੱਸਿਆ ਹੈ ਕਿ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਹਮੇਸ਼ਾ ਰਵਾਇਤੀ ਖੇਤਰ ’ਚ ਰਿਹਾ ਹੈ ਅਤੇ ਗੁਆਂਢੀ ਦੇਸ਼ ਵਲੋਂ ਕੋਈ ਪ੍ਰਮਾਣੂ ਸੰਕੇਤ ਨਹੀਂ ਦਿੱਤਾ ਗਿਆ। ਮਿਸਰੀ ਨੇ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਫੌਜੀ ਕਾਰਵਾਈਆਂ ਨੂੰ ਰੋਕਣ ਦਾ ਫੈਸਲਾ ਦੁਵਲੇ ਪੱਧਰ ’ਤੇ ਲਿਆ ਗਿਆ ਸੀ, ਕਿਉਂਕਿ ਕੁੱਝ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਘਰਸ਼ ਨੂੰ ਰੋਕਣ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਪਣੇ ਪ੍ਰਸ਼ਾਸਨ ਦੀ ਭੂਮਿਕਾ ਬਾਰੇ ਵਾਰ-ਵਾਰ ਦਾਅਵਿਆਂ ’ਤੇ ਸਵਾਲ ਚੁੱਕੇ ਸਨ। ਸੂਤਰਾਂ ਮੁਤਾਬਕ ਇਸ ਗੱਲਬਾਤ ਦੌਰਾਨ ਕਈ ਸੰਸਦ ਮੈਂਬਰਾਂ ਨੇ ਪੁਛਿਆ ਕਿ ਕੀ ਪਾਕਿਸਤਾਨ ਨੇ ਸੰਘਰਸ਼ ਵਿਚ ਚੀਨੀ ਮੰਚਾਂ ਦੀ ਵਰਤੋਂ ਕੀਤੀ ਸੀ। ਮਿਸਰੀ ਨੇ ਇਸ ਦੇ ਜਵਾਬ ਵਿੱਚ ਇਹ ਕਿਹਾ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਭਾਰਤ ਨੇ ਪਾਕਿਸਤਾਨੀ ਹਵਾਈ ਅੱਡਿਆਂ ’ਤੇ ਵੱਡਾ ਵਾਰ ਕੀਤਾ ਹੈ।






