ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ-ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਹੈ ਕਿ ਅਮਰੀਕਾ ‘ਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ‘ਖਸਤਾਹਾਲ’ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਮਰੀਕਾ ‘ਚ ਦਾਖ਼ਲ ਹੋ ਕੇ ਕਾਨੂੰਨ ਤੋੜਦੇ ਹਨ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੂੰ ਅਪਣੇ ਦੇਸ਼ ਵਾਪਸ ਜਾਣਾ ਪਵੇਗਾ। ਰਾਮਾਸਵਾਮੀ 5 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ‘ਚ ਟਰੰਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪਹਿਲੀ ਵਾਰ ਮੀਡੀਆ ਪ੍ਰੋਗਰਾਮਾਂ ‘ਚ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ‘ਚ ਅਪਣੀ ਭਵਿੱਖ ਦੀ ਭੂਮਿਕਾ ਬਾਰੇ ਉੱਚ ਪੱਧਰ ‘ਤੇ ਗੱਲਬਾਤ ਕਰ ਰਹੇ ਹਨ।
ਭਾਰਤੀ ਮੂਲ ਦੇ ਅਮਰੀਕੀ ਆਗੂ ਵਿਵੇਕ ਰਾਮਾਸਵਾਮੀ ਵੱਲੋਂ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਣ ਦਾ ਸਮਰਥਨ
Published: