ਨਵੀਂ ਦਿੱਲੀ/ਪੰਜਾਬ ਪੋਸਟ
ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਤਹਿਤ ਅੱਜ ਦੇਸ਼ ਦੇ ਛੇ ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਮਤਦਾਨ ਹੋਵੇਗਾ। ਇਸ ਗੇੜ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (ਰਾਏ ਬਰੇਲੀ), ਕੇਂਦਰੀ ਮੰਤਰੀਆਂ ਰਾਜਨਾਥ ਸਿੰਘ (ਲਖਨਊ) ਅਤੇ ਸਮਿ੍ਰਤੀ ਇਰਾਨੀ (ਅਮੇਠੀ) ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਜਿਹੇ ਪ੍ਰਮੁੱਖ ਆਗੂਆਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਪੰਜਵੇਂ ਗੇੜ ਵਿਚ ਕੁੱਲ 8.95 ਕਰੋੜ ਤੋਂ ਵੱਧ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨਗੇ।
ਇਨ੍ਹਾਂ ਵਿਚ 4.26 ਕਰੋੜ ਮਹਿਲਾ ਵੋਟਰ ਅਤੇ 5409 ਕਿੰਨਰ ਵੋਟਰ ਵੀ ਸ਼ਾਮਲ ਹਨ। ਚੋਣ ਅਮਲ ਨੂੰ ਸਿਰੇ ਚਾੜ੍ਹਨ ਲਈ 94,732 ਪੋਲਿੰਗ ਸਟੇਸ਼ਨਾਂ ’ਤੇ 9.47 ਲੱਖ ਪੋਲਿੰਗ ਅਧਿਕਾਰੀ ਤਾਇਨਾਤ ਰਹਿਣਗੇ। ਪਹਿਲੇ ਚਾਰ ਗੇੜਾਂ ਵਿਚ ਹੁਣ ਤੱਕ 23 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਪੈਂਦੀਆਂ 379 ਸੀਟਾਂ ਲਈ ਵੋਟਿੰਗ ਦਾ ਅਮਲ ਨਿੱਬੜ ਚੁੱਕਾ ਹੈ। ਛੇਵੇਂ ਅਤੇ ਸੱਤਵੇਂ ਗੇੜ ਲਈ ਕ੍ਰਮਵਾਰ 25 ਮਈ ਤੇ 1 ਜੂਨ ਨੂੰ ਮਤਦਾਨ ਹੋਵੇਗਾ। ਵੋਟਾਂ ਦੀ ਗਿਣਤੀ ਅਤੇ ਨਤੀਜੇ 4 ਜੂਨ ਨੂੰ ਇਕੱਠੇ ਐਲਾਨੇ ਜਾਣੇ ਹਨ।
ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ ਵੋਟਾਂ ਅੱਜ ਪੈਣਗੀਆਂ

Published: