22.8 C
New York

ਪਾਣੀ ਦੇ ਮੁੱਦੇ ‘ਤੇ ਭਾਖੜਾ ਬੋਰਡ ਵਿੱਚ ਹੋਈਆਂ ਤਬਦੀਲੀਆਂ; ਪੰਜਾਬ ਸਰਕਾਰ ਨੇ ਨੰਗਲ ਭਾਖੜਾ ਵਿਖੇ ਖੋਲ੍ਹਿਆ ਮੋਰਚਾ

Published:

Rate this post

ਨੰਗਲ/ਪੰਜਾਬ ਪੋਸਟ

ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ‘ਤੇ ਪੰਜਾਬ ਵਿੱਚ ਚੱਲ ਰਹੇ ਰਾਜਨੀਤਿਕ ਹੰਗਾਮੇ ਦੇ ਮੱਦੇਨਜ਼ਰ ਬੋਰਡ ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਤਬਾਦਲਾ ਕਰ ਦਿੱਤਾ ਹੈ। ਸੁਰਿੰਦਰ ਸਿੰਘ ਮਿੱਤਲ ਹਰਿਆਣਾ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ ਹਰਿਆਣਾ ਨੂੰ ਵਾਧੂ ਪਾਣੀ ਮੁਹੱਈਆ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਹੁਣ ਰਾਜਸਥਾਨ ਦੇ ਇੰਜੀਨੀਅਰ ਬਲਬੀਰ ਸਿੰਘ ਨੂੰ ਡਾਇਰੈਕਟਰ (ਸੁਰੱਖਿਆ) ਦੇ ਨਾਲ-ਨਾਲ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ। ਇਸੇ ਤਰ੍ਹਾਂ, ਪੰਜਾਬ ਦੇ ਇੰਜੀਨੀਅਰ ਰਾਜੀਵ ਸੈਣੀ ਨੂੰ ਚੇਅਰਮੈਨ ਦਾ ਓਐਸਡੀ (ਤਕਨੀਕੀ) ਨਿਯੁਕਤ ਕੀਤਾ ਗਿਆ ਹੈ। ਬੀਤੀ ਰਾਤ ਬੀਬੀਐਮਬੀ ਨੇ ਹਰਿਆਣਾ ਨੂੰ ਵਾਧੂ ਪਾਣੀ ਦੀ ਵਿਵਸਥਾ ਨੂੰ ਲਾਗੂ ਕਰਨ ਲਈ ਪੰਜਾਬ ਦੇ ਡਾਇਰੈਕਟਰ (ਜਲ ਨਿਯਮ) ਅਕਾਸ਼ਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਵਿਖੇ ਪਹੁੰਚ ਕੇ ਇਸ ਮੁੱਦੇ ‘ਤੇ ਸਿਆਸੀ ਮੋਰਚਾ ਖੋਲ੍ਹ ਦਿੱਤਾ ਹੈ ਜਦਕਿ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

Read News Paper

Related articles

spot_img

Recent articles

spot_img