ਅਮਰੀਕਾ ਦੇ ਵ੍ਹਾਈਟ ਹਾਊਸ ਕੋਲ ਨੈਸ਼ਨਲ ਗਾਰਡ ਦੇ ਦੋ ਫੌਜੀਆਂ ‘ਤੇ ਗੋਲੀਬਾਰੀ ਨਾਲ ਜਾਨਲੇਵਾ ਹਮਲਾ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਖੇ ਤਾਇਨਾਤ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਮੈਂਬਰਾਂ ਨੂੰ ਰਾਸ਼ਟਰਪਤੀ ਦੇ ਸਰਕਾਰੀ ਨਿਵਾਸ ਅਤੇ ਦਫ਼ਤਰ, ਵ੍ਹਾਈਟ ਹਾਊਸ ਤੋਂ ਥੋੜ੍ਹੀ ਦੂਰ ਗੋਲੀ ਮਾਰ ਦਿੱਤੀ ਗਈ। ਸੰਘੀ ਜਾਂਚ ਏਜੰਸੀ (ਐਫਬੀਆਈ) ਦੇ ਡਾਇਰੈਕਟਰ ਕਾਸ਼ ਪਟੇਲ ਅਤੇ ਸਥਾਨਕ ਮੇਅਰ ਬਾਊਜ਼ਰ ਨੇ ਕਿਹਾ ਕਿ ਦੋਵੇਂ ਨੈਸ਼ਨਲ ਗਾਰਡ ਮੈਂਬਰ ਗੰਭੀਰ ਹਾਲਤ ਵਿੱਚ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗੋਲੀਬਾਰੀ ਤੋਂ ਬਾਅਦ, ਟਰੰਪ ਪ੍ਰਸ਼ਾਸਨ ਨੇ ਤੁਰੰਤ 500 ਹੋਰ ਨੈਸ਼ਨਲ ਗਾਰਡ ਮੈਂਬਰਾਂ ਨੂੰ ਵਾਸ਼ਿੰਗਟਨ ਭੇਜਣ ਦਾ ਹੁਕਮ ਦਿੱਤਾ ਹੈ। ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਉਨ੍ਹਾਂ ਨੂੰ ਵਾਧੂ ਫੌਜੀ ਭੇਜਣ ਲਈ ਕਿਹਾ ਸੀ। ਸੰਘੀ ਤਫ਼ਤੀਸ਼ਕਾਰਾਂ ਨੇ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਕਰਨ ਵਾਲੇ ਮਸ਼ਕੂਕ ਦੀ ਪਛਾਣ ਰਹਿਮਾਨਉੱਲਾ ਲਾਕਨਵਾਲ ਵਜੋਂ ਕੀਤੀ ਹੈ, ਜੋ ਕਿ ਵਾਸ਼ਿੰਗਟਨ ਵਿੱਚ ਰਹਿਣ ਵਾਲਾ 29 ਸਾਲਾ ਅਫ਼ਗ਼ਾਨ ਨਾਗਰਿਕ ਹੈ। ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਦਹਿਸ਼ਤੀ ਹਮਲੇ ਵਜੋਂ ਕੀਤੀ ਜਾ ਰਹੀ ਹੈ।

Read News Paper

Related articles

spot_img

Recent articles

spot_img