ਵਾਸ਼ਿੰਗਟਨ/ਪੰਜਾਬ ਪੋਸਟ
ਵਾਈਟ ਹਾਊਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਦਿਆਂ ਕਿ ਸੰਯੁਕਤ ਰਾਜ ਅਮਰੀਕਾ ਬੰਗਲਾਦੇਸ਼ ਵਿੱਚ ਸਥਿਤੀ ਦੀ ਨਿਗਰਾਨੀ ਕਰਨਾ ਜਾਰੀ ਰੱਖੇਗਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡਨ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ’ਤੇ ਲਗਾਤਾਰ ਉੱਚੀ ਅਤੇ ਸਪੱਸ਼ਟ ਬੋਲਣ ਵਿੱਚ ਲੱਗੇ ਹੋਏ ਹਨ। ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਹਿੰਦੂ-ਅਮਰੀਕੀ ਸਮੂਹਾਂ ਅਤੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਵਲੋਂ ਸ਼ੇਖ ਹਸੀਨਾ ਸਰਕਾਰ ਦੇ ਪਤਨ ਤੋਂ ਬਾਅਦ ਬੰਗਲਾਦੇਸ਼ ਵਿਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਜਾਨ-ਮਾਲ ਦੀ ਸੁਰੱਖਿਆ ਲਈ ਅਮਰੀਕੀ ਸਰਕਾਰ ਦੇ ਦਖ਼ਲ ਦੀ ਮੰਗ ਕਰਨ ਵਾਲੇ ਸਵਾਲਾਂ ਦੇ ਜਵਾਬ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਅਸੀਂ ਨਿਸ਼ਚਤ ਤੌਰ ’ਤੇ ਸਥਿਤੀ ਦੀ ਨਿਗਰਾਨੀ ਜਾਰੀ ਰੱਖਣ ਜਾ ਰਹੇ ਹਾਂ ਅਤੇ ਮੇਰੇ ਕੋਲ ਇਸ ਤੋਂ ਇਲਾਵਾ ਕਹਿਣ ਲਈ ਹੋਰ ਕੁਝ ਨਹੀਂ ਹੈ। ਪਰ, ਜਦੋਂ ਮਨੁੱਖੀ ਅਧਿਕਾਰਾਂ ਦੇ ਕਿਸੇ ਵੀ ਕਿਸਮ ਦੇ ਮੁੱਦਿਆਂ ਦੀ ਗੱਲ ਆਉਂਦੀ ਹੈ, ਤਾਂ ਰਾਸ਼ਟਰਪਤੀ ਜੋਅ ਬਾਈਡਨ ਉੱਚੀ ਆਵਾਜ਼ ਵਿਚ ਇਸ ਸੰਬੰਧੀ ਗੱਲ ਕਰਦੇ ਹਨ।