ਦੁਬਈ/ਪੰਜਾਬ ਪੋਸਟ
ਔਰਤਾਂ ਦੇ ਟੀ20 ਵਿਸ਼ਵ ਕੱਪ ‘ਚ ਗਰੱਪ ਦਾ 7ਵਾਂ ਮੈਚ ‘ਚ ਅੱਜ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਤੇ ਪਾਕਿਸਤਾਨ ਦਰਮਿਆਨ ਖੇਡਿਆ ਗਿਆ। ਇਸ ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਟੀ20 ਵਿਸ਼ਵ ਕੱਪ ‘ਚ ਜਿੱਤ ਨਾਲ ਆਪਣਾ ਖਾਤਾ ਖੋਲ ਲਿਆ ਹੈ ਅਤੇ ਪਾਕਿਸਤਾਨ ਦੀ ਟੂਰਨਾਮੈਂਟ ‘ਚ ਇਹ ਪਹਿਲੀ ਹਾਰ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 106 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 18.5 ਓਵਰਾਂ ‘ਚ 4 ਵਿਕਟਾਂ ਗੁਆ ਕੇ 108 ਦੌੜਾਂ ਬਣਾਈਆਂ ਅਤੇ ਪਾਕਿਸਤਾਨ ਦੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ।
ਔਰਤਾਂ ਦੇ ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ ਦੀ ਪਹਿਲੀ ਜਿੱਤ: ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

Published: