ਪੰਜਾਬ ਪੋਸਟ/ਬਿਓਰੋ
ਬੀਤੇ ਦਿਨੀਂ ਗੁਜਰਾਤ ਦੇ ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਵੱਲੋਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗ ਮੁਦਰਾਵਾਂ ਕਰਨ ਤੋਂ ਬਾਅਦ ਹੁਣ ਉਸ ਨੂੰ ਪੁਲੀਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ। ਉਸ ਨੇ ਹਰਿਮੰਦਰ ਸਾਹਿਬ ਕੰਪਲੈਕਸ ’ਚ ਸੀਸ ਆਸਨ ਕੀਤਾ ਅਤੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ। ਇਸ ਤੋਂ ਬਾਅਦ ਅਰਚਨਾ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਅਤੇ ਮੁਆਫੀ ਮੰਗਣ ਦੇ ਬਾਅਦ ਹੁਣ ਇਸ ਲੜਕੀ ਦਾ ਦਾਅਵਾ ਹੈ ਕਿ ਉਸ ਨੂੰ ਕਥਿਤ ਤੌਰ ਉੱਤੇ ‘ਜਾਨੋਂ ਮਾਰਨ ਦੀਆਂ ਧਮਕੀਆਂ’ ਮਿਲਣੀਆਂ ਸ਼ੁਰੂ ਹੋ ਗਈਆਂ। ਹੁਣ ਇਸੇ ਅਧਾਰ ਉੱਤੇ ਉਸ ਨੂੰ ਗੁਜਰਾਤ ਪੁਲਿਸ ਨੇ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।
ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਯੋਗ ਕਰਨ ਵਾਲੀ ਨੂੰ ਮਿਲੀ ਪੁਲੀਸ ਸੁਰੱਖਿਆ

Published: