ਪੰਜਾਬ ਪੋਸਟ/ਬਿਓਰੋ
ਪਿਛਲੇ ਦਿਨੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗਾ ਆਸਨ ਕਰਨ ਵਾਲੀ ਲੜਕੀ ਦੀ ਜਿਹੜੀ ਫੋਟੋ ਵਾਇਰਲ ਹੋਈ ਸੀ ਉਸ ਨੂੰ ਲੈ ਕੇ ਕਾਫੀ ਵਿਵਾਦ ਛਿੜ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਉਸ ਲੜਕੀ ਉੱਤੇ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ ਅਤੇ ਹੁਣ ਉਸ ਲੜਕੀ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਸ ਨੇ ਸ਼੍ਰੋਮਣੀ ਕਮੇਟੀ ਨੂੰ ਐੱਫ. ਆਈ. ਆਰ. ਵਾਪਿਸ ਲੈਣ ਲਈ ਕਿਹਾ ਹੈ। ਉਸ ਲੜਕੀ ਅਰਚਨਾ ਮਕਵਾਨਾ ਨੇ ਨਾਲ ਹੀ ਇਹ ਵੀ ਕਿਹਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਐੱਫ. ਆਈ. ਆਰ. ਵਾਪਿਸ ਨਾ ਲਈ ਉਹ ਅਤੇ ਉਸ ਦੀ ਲੀਗਲ ਟੀਮ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਨੂੰ ਵੀ ਤਿਆਰ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅਰਚਨਾ ਮਕਵਾਨਾ ਦੇ ਨਾਲ ਕੋਈ ਲੈਣ ਦੇਣ ਨਹੀਂ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਇਰਲ ਫੋਟੋਆਂ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ।
ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗਾ ਆਸਨ ਕਰਨ ਵਾਲੀ ਲੜਕੀ ਨੇ ਹੁਣ ਦਿੱਤਾ ਨਵਾਂ ਬਿਆਨ

Published: