ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਪੰਜਾਬ ਬਚਾਓ ਰੈਲੀ ’ਚ ਸੁਖਬੀਰ ਬਾਦਲ ਨੇ ਕੀਤਾ ਐਲਾਨ

Published:

Rate this post

ਅਜਨਾਲਾ/ਪੰਜਾਬ ਪੋਸਟ :

ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਨਾਲਾ ਵਿਧਾਨ ਸਭਾ ਹਲਕੇ ਲਈ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਪਿੰਡ ਉਗਰ ਔਲਖ ਵਿਖੇ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ। ਜੋਧ ਸਿੰਘ ਸਮਰਾ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਦੀ ਸਥਿਤੀ ਵਿੱਚ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕਰਨ ਅਤੇ 50 ਕਿਲੋ ਅਨਾਜ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੇਣ ਦੀ ਗੱਲ ਕਹੀ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਇੱਕ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ ਅਤੇ ਵਰਕਰਾਂ ਨੂੰ ਜੋਧ ਸਿੰਘ ਸਮਰਾ ਦੇ ਹੱਕ ਵਿੱਚ ਇਕਜੁੱਟ ਹੋਣ ਦੀ ਅਪੀਲ ਕੀਤੀ।

Read News Paper

Related articles

spot_img

Recent articles

spot_img