ਵਾਸ਼ਿੰਗਟਨ/ਪੰਜਾਬ ਪੋਸਟ :
ਅਮਰੀਕਾ ਦੀ ਸੰਘੀ ਅਦਾਲਤ ਨੇ ਵਿਦੇਸ਼ੀ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਪੱਤਰਕਾਰਾਂ ਦੇ ਦੇਸ਼ ਵਿੱਚ ਰਹਿਣ ਦੀ ਮਿਆਦ ਸੀਮਤ ਕਰਨ ਵਾਲੇ ਟਰੰਪ ਪ੍ਰਸ਼ਾਸਨ ਦੇ ਨਿਯਮ ਨੂੰ ਰੱਦ ਕਰ ਦਿੱਤਾ ਹੈ। ਜੱਜ ਐੱਫ. ਡੈਨਿਸ ਸੇਲਰ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਨਿਯਮ ਦੇ ਹੱਕ ਵਿੱਚ ਦਿੱਤੇ ਗਏ ਤਰਕ ਕਾਫ਼ੀ ਨਹੀਂ ਸਨ ਅਤੇ ਇਹ ਕਾਨੂੰਨ ਅਨੁਸਾਰ ਨਹੀਂ ਸੀ।
ਪ੍ਰਸਤਾਵਿਤ ਨਿਯਮ ਤਹਿਤ ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਰਹਿਣ ਦੀ ਮਿਆਦ ਵੱਧ ਤੋਂ ਵੱਧ ਚਾਰ ਸਾਲ ਅਤੇ ਵਿਦੇਸ਼ੀ ਪੱਤਰਕਾਰਾਂ ਲਈ 240 ਦਿਨ ਤੈਅ ਕੀਤੀ ਗਈ ਸੀ। ਨਵੇਂ ਫ਼ੈਸਲੇ ਨਾਲ ਵਿਦਿਆਰਥੀਆਂ ਲਈ ਪਹਿਲਾਂ ਵਾਲੀ ‘ਡਿਊਰੇਸ਼ਨ ਆਫ਼ ਸਟੇਟਸ’ ਪ੍ਰਣਾਲੀ ਬਰਕਰਾਰ ਰਹੇਗੀ, ਜਿਸ ਤਹਿਤ ਉਹ ਆਪਣਾ ਅਧਿਕਾਰਤ ਪੜ੍ਹਾਈ ਪ੍ਰੋਗਰਾਮ ਜਾਰੀ ਰਹਿਣ ਤੱਕ ਨਿਰਧਾਰਤ ਸ਼ਰਤਾਂ ਅਧੀਨ ਅਮਰੀਕਾ ਵਿੱਚ ਰਹਿ ਸਕਦੇ ਹਨ।







