ਅਮਰੀਕਾ ਵੱਲੋਂ ਵਿਸ਼ਵ ਪੱਧਰ ‘ਤੇ ਵੀਜ਼ਾ ਇੰਟਰਵਿਊਜ਼ ਅਤੇ ਅਪਾਇੰਟਮੈਂਟਾਂ ਅਸਥਾਈ ਤੌਰ ‘ਤੇ ਮੁੱਅਤਲ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕੀ ਸਰਕਾਰ ਨੇ ਪ੍ਰਵਾਸੀ ਨੀਤੀਆਂ ਨੂੰ ਹੋਰ ਸਖ਼ਤ ਕਰਦਿਆਂ ਦੁਨੀਆ ਭਰ ਵਿੱਚ ਵੀਜ਼ਾ ਅਪਾਇੰਟਮੈਂਟਾਂ ਅਤੇ ਇੰਟਰਵਿਊਜ਼ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਭਰ ਦੇ ਸਾਰੇ ਅਮਰੀਕੀ ਦੂਤਘਰਾਂ ਅਤੇ ਕੌਂਸਲਟਾਂ ਵਿੱਚ ਵੀਜ਼ਾ ਅਧਿਕਾਰੀਆਂ ਲਈ ਇੱਕ ਵਿਸ਼ੇਸ਼ ਗਲੋਬਲ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਕਾਰਨ ਮੌਜੂਦਾ ਅਪਾਇੰਟਮੈਂਟਾਂ ਨੂੰ ਮੁੱਤਲ ਕਰਕੇ ਮੁੜ ਤੈਅ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਬਿਨੈਕਾਰਾਂ ਦੇ ਇੰਟਰਵਿਊ ਪਹਿਲਾਂ ਤੋਂ ਤੈਅ ਸਨ, ਉਨ੍ਹਾਂ ਨੂੰ ਈਮੇਲ ਰਾਹੀਂ ਸੂਚਨਾ ਭੇਜ ਦਿੱਤੀ ਗਈ ਹੈ ਕਿ ਉਨ੍ਹਾਂ ਦੀਆਂ ਅਪਾਇੰਟਮੈਂਟਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਨਵੀਆਂ ਤਾਰੀਖ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਦੇਸ਼ ਵਿਭਾਗ ਦਾ ਕਹਿਣਾ ਹੈ ਕਿ ਇਸ ਸਿਖਲਾਈ ਦਾ ਉਦੇਸ਼ ਕੌਂਸਲਰ ਅਧਿਕਾਰੀਆਂ ਨੂੰ ਬਿਨੈਕਾਰਾਂ ਦੀ ਜਾਂਚ ਕਰਨ ਲਈ ਵਧੇਰੇ ਸਖ਼ਤ ਅਤੇ ਇਕਸਾਰ ਦਿਸ਼ਾ-ਨਿਰਦੇਸ਼ ਦੇਣਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਬਿਨੈਕਾਰ ਅਮਰੀਕੀ ਜਨਤਕ ਲਾਭਾਂ ਜਾਂ ਸਹਾਇਤਾ ‘ਤੇ ਨਿਰਭਰ ਨਾ ਹੋਵੇ।
ਇਸ ਫ਼ੈਸਲੇ ਤੋਂ ਬਾਅਦ ਵਿਦੇਸ਼ਾਂ ਵਿੱਚ ਪੜ੍ਹਾਈ, ਕੰਮ ਜਾਂ ਸਥਾਈ ਨਿਵਾਸ ਲਈ ਜਾਣ ਦੀ ਤਿਆਰੀ ਕਰ ਰਹੇ ਹਜ਼ਾਰਾਂ ਬਿਨੈਕਾਰਾਂ ਵਿੱਚ ਭਾਰੀ ਅਨਿਸ਼ਚਿਤਤਾ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਮਾਹਰਾਂ ਦਾ ਮੰਨਣਾ ਹੈ ਕਿ ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਸੀਮਤ ਕਰਨ ਅਤੇ ਵੀਜ਼ਾ ਨਿਯਮਾਂ ਨੂੰ ਸਖ਼ਤ ਬਣਾਉਣ ਵੱਲ ਇਹ ਇੱਕ ਹੋਰ ਵੱਡਾ ਕਦਮ ਹੈ।

Read News Paper

Related articles

spot_img

Recent articles

spot_img