ਅਮਰੀਕੀ ਅਦਾਲਤ ਵੱਲੋਂ ਅਡਾਨੀ ਸਮੂਹ ਖ਼ਿਲਾਫ਼ ਦਾਇਰ ਮਾਮਲਾ ਖ਼ਾਰਜ, ਉਦਯੋਗਪਤੀ ਨੂੰ ਮਿਲੀ ਵੱਡੀ ਰਾਹਤ

Published:

Rate this post

ਨਿਊਯਾਰਕ/ਪੰਜਾਬ ਪੋਸਟ
ਸੰਯੁਕਤ ਰਾਜ ਅਮਰੀਕਾ ਦੀ ਇੱਕ ਸੰਘੀ ਅਦਾਲਤ ਵੱਲੋਂ ਅਡਾਨੀ ਸਮੂਹ ਅਤੇ ਭਾਰਤੀ ਉਦਯੋਗਪਤੀ ਗੌਤਮ ਅਡਾਨੀ ਖ਼ਿਲਾਫ਼ ਚੱਲ ਰਹੇ ਕਾਨੂੰਨੀ ਮਾਮਲੇ ਨੂੰ ਰਸਮੀ ਤੌਰ ‘ਤੇ ਖ਼ਾਰਜ ਕਰ ਦਿੱਤਾ ਗਿਆ ਹੈ। ਅਮਰੀਕੀ ਅਦਾਲਤ ਦੇ ਇਸ ਫ਼ੈਸਲੇ ਨਾਲ ਅਡਾਨੀ ਗਰੁੱਪ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਇੱਕ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਆਪਣੇ ਫ਼ਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਦਾਇਰ ਕੀਤੇ ਗਏ ਦੋਸ਼ਾਂ ਵਿੱਚ ਲੋੜੀਂਦੇ ਠੋਸ ਕਾਨੂੰਨੀ ਆਧਾਰ ਅਤੇ ਸਬੂਤਾਂ ਦੀ ਘਾਟ ਸੀ, ਜਿਸ ਦੇ ਚਲਦਿਆਂ ਇਸ ਮਾਮਲੇ ਨੂੰ ਅੱਗੇ ਚਲਾਉਣ ਦਾ ਕੋਈ ਢੁਕਵਾਂ ਕਾਰਨ ਨਹੀਂ ਬਣਦਾ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਪ੍ਰਤੀਭੂਤੀ ਅਤੇ ਐਕਸਚੇਂਜ ਕਮਿਸ਼ਨ (ਐੱਸ.ਈ.ਸੀ.) ਅਤੇ ਹੋਰ ਸਬੰਧਤ ਧਿਰਾਂ ਵੱਲੋਂ ਅਡਾਨੀ ਸਮੂਹ ਦੇ ਕੁਝ ਵਿਦੇਸ਼ੀ ਪ੍ਰੋਜੈਕਟਾਂ ਅਤੇ ਵਿੱਤੀ ਲੈਣ-ਦੇਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਸਨ। ਹਾਲਾਂਕਿ, ਅਡਾਨੀ ਗਰੁੱਪ ਦੇ ਕਾਨੂੰਨੀ ਸਲਾਹਕਾਰਾਂ ਅਤੇ ਵਕੀਲਾਂ ਨੇ ਅਦਾਲਤ ਵਿੱਚ ਆਪਣੀ ਪੱਖ ਰੱਖਦਿਆਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਤੱਥਾਂ ਤੋਂ ਰਹਿਤ ਕਰਾਰ ਦਿੱਤਾ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਇਸ ਕੇਸ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਹੁਕਮ ਸੁਣਾ ਦਿੱਤਾ ਹੈ।
ਇਸ ਅਦਾਲਤੀ ਫ਼ੈਸਲੇ ਦੇ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਅਤੇ ਬਾਜ਼ਾਰ ਵਿੱਚ ਸਕਾਰਾਤਮਕ ਅਸਰ ਦੇਖਣ ਨੂੰ ਮਿਲਿਆ ਹੈ। ਕੰਪਨੀ ਦੇ ਬੁਲਾਰੇ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਅਡਾਨੀ ਸਮੂਹ ਹਮੇਸ਼ਾ ਤੋਂ ਕੌਮੀ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਪੂਰੀ ਪਾਲਣਾ ਕਰਦਾ ਰਿਹਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਕੇਸ ਦੇ ਖ਼ਾਰਜ ਹੋਣ ਨਾਲ ਵਿਦੇਸ਼ੀ ਨਿਵੇਸ਼ਕਾਂ ਵਿੱਚ ਕੰਪਨੀ ਨੂੰ ਲੈ ਕੇ ਭਰੋਸਾ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।

Read News Paper

Related articles

spot_img

Recent articles

spot_img