ਮੋਗਾ/ਪੰਜਾਬ ਪੋਸਟ :
ਪੰਜਾਬ ਵਿੱਚ 3.80 ਲੱਖ ਤੋਂ ਵੱਧ ਲੋਕਾਂ ਕੋਲ ਅਸਲਾ ਲਾਇਸੈਂਸ ਹਨ। ਇਨ੍ਹਾਂ ਦੀ ਗਿਣਤੀ ਵਿੱਚ ਬਠਿੰਡਾ 29 ਹਜ਼ਾਰ ਤੋਂ ਵੱਧ ਲਾਇਸੈਂਸਾਂ ਨਾਲ ਪਹਿਲੇ ਸਥਾਨ ’ਤੇ ਹੈ, ਜਦਕਿ ਮੋਗਾ 26 ਹਜ਼ਾਰ ਤੋਂ ਵੱਧ ਲਾਇਸੈਂਸਾਂ ਨਾਲ ਦੂਜੇ ਨੰਬਰ ’ਤੇ ਹੈ। ਪਟਿਆਲਾ ਤੀਜੇ ਸਥਾਨ ’ਤੇ ਹੈ। ਇਸੇ ਦੌਰਾਨ ਜਾਂਚ ਵਿੱਚ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਕੁਝ ਵਿਅਕਤੀਆਂ ਵੱਲੋਂ ਤੱਥ ਲੁਕਾ ਕੇ ਲਾਇਸੈਂਸ ਹਾਸਲ ਕਰਨ ਦੇ ਮਾਮਲੇ ਵੀ ਸਾਹਮਣੇ ਆਏ ਹਨ। ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।






